ਅੱਜ ਪੰਜ ਤੱਤਾਂ ’ਚ ਵਿਲੀਨ ਹੋਣਗੇ ਕਾਮੇਡੀਅਨ ਰਾਜੂ ਸ਼੍ਰੀਵਾਸਤਵ
ਨਵੀਂ ਦਿੱਲੀ, 22 ਸਤੰਬਰ : ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬੀਤੇ ਦਿਨ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਅੱਜ ਉਨ੍ਹਾਂ ਦਾ ਦਿੱਲੀ ਦੇ ਨਿਗਮਬੋਧ ਘਾਟ ’ਤੇ ਅੰਤਿਮ ਸੰਸਕਾਰ ਹੋਵੇਗਾ।
ਉੱਥੇ ਹੀ ਕਾਮੇਡੀਅਨ ਦੀ ਅੰਤਿਮ ਯਾਤਰਾ ’ਚ ਸ਼ਾਮਲ ਹੋਣ ਲਈ ਕਈ ਕਲਾਕਾਰ ਅਤੇ ਉਨ੍ਹਾਂ ਦੇ ਦੋਸਤ ਦਿੱਲੀ ਸਥਿਤ ਉਨ੍ਹਾਂ ਦੇ ਭਰਾ ਦੇ ਘਰ ਪਹੁੰਚ ਚੁੱਕੇ ਹਨ।