Home » ਡੇਂਗੂ ਤੋਂ ਬਚਣ ਲਈ ਹਰ ਸ਼ੁਕਰਵਾਰ ਮਨਾਓ ਡਰਾਈ ਡੇ : ਡਾ. ਰਜਿੰਦਰ ਕੁਮਾਰ ਬੈਂਸ

ਡੇਂਗੂ ਤੋਂ ਬਚਣ ਲਈ ਹਰ ਸ਼ੁਕਰਵਾਰ ਮਨਾਓ ਡਰਾਈ ਡੇ : ਡਾ. ਰਜਿੰਦਰ ਕੁਮਾਰ ਬੈਂਸ

--ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਗਤੀਵਿਧੀਆਂ ਜਾਰੀ

by Rakha Prabh
162 views

ਡੇਂਗੂ ਤੋਂ ਬਚਣ ਲਈ ਹਰ ਸ਼ੁਕਰਵਾਰ ਮਨਾਓ ਡਰਾਈ ਡੇ : ਡਾ. ਰਜਿੰਦਰ ਕੁਮਾਰ ਬੈਂਸ
–ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਗਤੀਵਿਧੀਆਂ ਜਾਰੀ
ਫਾਜ਼ਿਲਕਾ, 22 ਸਤੰਬਰ : ਸਿਵਲ ਸਰਜਨ ਫਾਜ਼ਿਲਕਾ ਡਾ. ਰਜਿੰਦਰ ਕੁਮਾਰ ਬੈਂਸ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹੇ ’ਚ ਮਲੇਰੀਆ/ਡੇਂਗੂ ਦੀ ਰੋਕਥਾਮ ਲਈ ਅਰਬਨ ਅਤੇ ਪੇਂਡੂ ਖੇਤਰ ’ਚ ਫੀਵਰ ਸਰਵੇ/ਐਂਟੀਲਾਰਵਾ/ਜਾਗਰੂਕਤਾ ਗਤੀਵਿਧੀਆ ਜਾਰੀ ਹਨ।

ਉਨ੍ਹਾਂ ਸ਼ਹਿਰੀ ਖੇਤਰ ਵਾਸੀਆ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ/ਦੁਕਾਨਾਂ/ਸਰਕਾਰੀ ਦਫਤਰਾਂ ’ਚ ਮੋਜੂਦ ਕੂਲਰ, ਗਮਲੇ, ਟਾਇਰਾਂ, ਟੈਕੀਆਂ, ਫਰਿਜ ਦੇ ਪਿੱਛੇ ਲੱਗੀ ਟ੍ਰੇਅ ’ਚੋਂ ਹਰ ਸ਼ੁਕਰਵਾਰ ਨੂੰ ਪਾਣੀ ਕੱਢ ਕੇ ਸੁੱਕਾ ਦਿਤਾ ਜਾਵੇ। ਮੱਛਰ ਦੇ ਕੱਟਣ ਤੋ ਬਚਾਅ ਕੀਤਾ ਜਾਵੇ, ਪੂਰੀ ਬਾਜੂ ਅਤੇ ਸ਼ਰੀਰ ਨੂੰ ਢੱਕਣ ਵਾਲੇ ਕਪੜੇ ਪਾਏ ਜਾਣ। ਕੋਈ ਵੀ ਬੁਖਾਰ ਹੋਣ ਤੇ ਸਿਵਲ ਹਸਪਤਾਲ ਫਾਜਿਲਕਾ ਅਤੇ ਅਬੋਹਰ ਦੇ ਕਮਰਾ ਨੰਬਰ 21 ’ਚ ਜਾ ਕੇ ਡੇਂਗੂ ਬੁਖਾਰ ਦਾ ਅਲਾਈਜਾ ਟੈਸਟ ਬਿਲਕੁੱਲ ਮੁਫਤ ਕਰਵਾ ਸਕਦੇ ਹੋ।

ਇਸ ਮੌਕੇ ਜ਼ਿਲ੍ਹਾ ਮਹਾਂਮਾਰੀ ਅਫਸਰ ਡਾ. ਸਕਸ਼ਮ ਕੰਬੋਜ ਅਤੇ ਡਾ. ਸੁਨੀਤਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅਰਬਨ ਫਾਜ਼ਿਲਕਾ ਅਧੀਨ ਅੱਜ ਸਿਹਤ ਕਰਮਚਾਰੀਆ ਦੀ ਟੀਮ ਨੇ ਕੈਲਾਸ਼ ਨਗਰ ਦੇ ਘਰਾਂ ’ਚ ਕੂਲਰ, ਟਾਇਰਾਂ, ਗਮਲੇ, ਟੈਕੀਆਂ ਅਤੇ ਖੜੇ ਪਾਣੀ ਦੇ ਸਰੋਤਾਂ ਨੂੰ ਚੈਕ ਕੀਤਾ ਗਿਆ। ਲਾਰਵਾ ਮਿਲਣ ਤੇ ਲਾਰਵੇ ਨੂੰ ਨਸ਼ਟ ਕੀਤਾ ਗਿਆ। ਇਸ ਟੀਮ ’ਚ ਸਿਹਤ ਕਰਮਚਾਰੀ ਸੁਖਜਿੰਦਰ ਸਿੰਘ ਅਤੇ ਮਨਜੋਤ ਸਿੰਘ ਇੰਸੇਕਟ ਕਲੇਕਟਰ ਅਤੇ ਬ੍ਰੀਡਿੰਗ ਚੈਕਰ ਹਾਜਰ ਸਨ।

Related Articles

Leave a Comment