Home » ਵੈਟਰਨਰੀ ਇੰਸਪੈਕਟਰਜ 2 ਅਕਤੂਬਰ ਨੂੰ ਡਾਇਰੈਕਟਰ ਪਸ਼ੂ ਪਾਲਣ ਦੀ ਰਿਹਾਇਸ਼ ਦਾ ਕਰਨਗੇ ਘਿਰਾਓ

ਵੈਟਰਨਰੀ ਇੰਸਪੈਕਟਰਜ 2 ਅਕਤੂਬਰ ਨੂੰ ਡਾਇਰੈਕਟਰ ਪਸ਼ੂ ਪਾਲਣ ਦੀ ਰਿਹਾਇਸ਼ ਦਾ ਕਰਨਗੇ ਘਿਰਾਓ

by Rakha Prabh
102 views

ਵੈਟਰਨਰੀ ਇੰਸਪੈਕਟਰਜ 2 ਅਕਤੂਬਰ ਨੂੰ ਡਾਇਰੈਕਟਰ ਪਸ਼ੂ ਪਾਲਣ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਪਠਾਨਕੋਟ, 22 ਸਤੰਬਰ : ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਵੈਟਰਨਰੀ ਇੰਸਪੈਕਟਰਜ ਖ਼ਿਲਾਫ਼ ਅਪਣਾਏ ਜਾ ਰਹੇ ਤਾਨਾਸ਼ਾਹੀ ਫਰਮਾਨਾਂ ਖ਼ਿਲਾਫ਼ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ ਦੀ ਅਗਵਾਈ ਹੇਠ 2 ਅਕਤੂਬਰ 2022 ਨੂੰ ਪੰਜਾਬ ਭਰ ਦੇ ਵੈਟਰਨਰੀ ਇੰਸਪੈਕਟਰਜ ਡਾਇਰੈਕਟਰ ਪਸ਼ੂ ਪਾਲਣ ਦੀ ਮੋਗਾ ਸਥਿਤ ਰਿਹਾਇਸ਼ ਦਾ ਘਿਰਾਊ ਕਰਨਗੇ।

ਜਾਣਕਾਰੀ ਦਿੰਦਿਆਂ ਸੂਬਾ ਪ੍ਰੈਸ ਸਕੱਤਰ ਸੁਰੇਸ਼ ਕੁਮਾਰ ਪਠਾਨਕੋਟ ਨੇ ਦੱਸਿਆ ਕਿ ਇਸ ਘਿਰਾਊ ’ਚ ਸੇਵਾ ਮੁਕਤ ਵੈਟਰਨਰੀ ਇੰਸਪੈਕਟਰ ਵੱਡੀ ਗਿਣਤੀ ’ਚ ਭਾਗ ਲੈਣਗੇ। ਸੂਬਾ ਪ੍ਰਧਾਨ ਚਾਹਲ ਨੇ ਕਿਹਾ ਕਿ ਜੇਕਰ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਵੈਟਰਨਰੀ ਇੰਸਪੈਕਟਰਾਂ ਪ੍ਰਤੀ ਆਪਣਾ ਵਤੀਰਾ ਨਾ ਬਦਲਿਆ ਤਾਂ ਐਸੋਸੀਏਸ਼ਨ ਸਖ਼ਤ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰੇਗੀ।

Related Articles

Leave a Comment