ਪੰਜਾਬ ਦੇ ਇਸ ਜ਼ਿਲ੍ਹੇ ’ਚ 23 ਸਤੰਬਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਅਤੇ ਸਕੂਲ-ਕਾਲਜ ਰਹਿਣਗੇ ਬੰਦ
ਫਰੀਦਕੋਟ, 23 ਸਤੰਬਰ : ਪੰਜਾਬ ਸਰਕਾਰ ਪ੍ਰਸੋਨਲ ਅਤੇ ਪ੍ਰਬੰਧਕੀ ਸੁਧਾਰ ਵਿਭਾਗ ਰਾਹੀਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਡਾ. ਰੂਹੀ ਦੁੱਗ, ਆਈਏਐਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਨੂੰ ਸ਼ਰਧਾਪੂਰਵਕ ਮਨਾਉਣ ਲਈ ਅੱਜ 23 ਸਤੰਬਰ 2020 ਨੂੰ ਜ਼ਿਲ੍ਹਾ ਫਰੀਦਕੋਟ ’ਚ ਪੈਂਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ’ਚ ਲੋਕਲ ਛੁੱਟੀ ਐਲਾਨ ਕੀਤੀ ਗਈ ਹੈ।