Home » ਡਿਪਟੀ ਕਮਿਸ਼ਨਰ ਵੱਲੋਂ ਲਗਾਤਾਰ ਦੂਜ਼ੇ ਦਿਨ ਨਹਿਰਾਂ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਲਗਾਤਾਰ ਦੂਜ਼ੇ ਦਿਨ ਨਹਿਰਾਂ ਦਾ ਦੌਰਾ

--ਕਿਸਾਨਾਂ ਨੂੰ ਪਾਣੀ ਪੁੱਜਦਾ ਕਰਨਾ ਟੀਚਾ : ਡਿਪਟੀ ਕਮਿਸ਼ਨਰ

by Rakha Prabh
154 views

ਡਿਪਟੀ ਕਮਿਸ਼ਨਰ ਵੱਲੋਂ ਲਗਾਤਾਰ ਦੂਜ਼ੇ ਦਿਨ ਨਹਿਰਾਂ ਦਾ ਦੌਰਾ
–ਕਿਸਾਨਾਂ ਨੂੰ ਪਾਣੀ ਪੁੱਜਦਾ ਕਰਨਾ ਟੀਚਾ : ਡਿਪਟੀ ਕਮਿਸ਼ਨਰ
ਫਾਜਿਲਕਾ, 23 ਸਤੰਬਰ : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਹਿਮਾਂਸੂ ਅਗਰਵਾਲ ਨੇ ਸੁੱਕਰਵਾਰ ਨੂੰ ਲਗਾਤਾਰ ਦੂਜੇ ਦਿਨ ਨਹਿਰਾਂ ਦਾ ਦੌਰਾ ਜਾਰੀ ਰੱਖਿਆ। ਉਨ੍ਹਾਂ ਅੱਜ ਭੰਗਾਲਾ ਅਤੇ ਰਾਮਗੜ੍ਹ ਪਿੰਡਾਂ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਬੀਤੇ ਕੱਲ ਉਨ੍ਹਾਂ ਨੇ ਖੂਈਖੇੜਾ, ਕਬੂਲਸਾਹ ਅਤੇ ਰਾਮਕੋਟ ਆਦਿ ਪਿੰਡਾਂ ਦਾ ਦੌਰਾ ਕੀਤਾ ਸੀ।
ਡਿਪਟੀ ਕਮਿਸ਼ਨਰ ਡਾ. ਹਿਮਾਂਸੂ ਅਗਰਵਾਲ ਖੁਦ ਪਿੰਡਾਂ ’ਚ ਨਹਿਰਾਂ ’ਤੇ ਪਹੁੰਚ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਅਤੇ ਨਾਲ ਦੀ ਨਾਲ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਸਬੰਧੀ ਹਦਾਇਤਾਂ ਜਾਰੀ ਕਰ ਰਹੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸੂ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਨੂੰ ਪੂਰੀ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਅਨੁਸਾਰ ਪਾਣੀ ਮਿਲੇ ਇਸ ਲਈ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਭਾਗ ਨਾਲ ਸਹਿਯੋਗ ਕਰਨ ਅਤੇ ਕੋਈ ਵੀ ਮੋਘੇ ਨਾਲ ਛੇੜਛਾੜ ਦੀ ਕੋਸ਼ਿਸ਼ ਨਾ ਕਰੇ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਦੀ ਵੀ ਵਿਗਿਆਨਕ ਢੰਗ ਨਾਲ ਸੰਭਾਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਅਬੋਹਰ ਦੇ ਐਸ.ਡੀ.ਐਮ ਅਕਾਸ ਬਾਂਸਲ ਵੀ ਉਨ੍ਹਾਂ ਦੇ ਨਾਲ ਹਾਜਰ ਸਨ।

Related Articles

Leave a Comment