Home » ਡੀਸੀਪੀ ਨਰੇਸ਼ ਡੋਗਰਾ ਨੂੰ ‘ਆਪ’ ਵਿਧਾਇਕ ਰਮਨ ਅਰੋੜਾ ਨਾਲ ਉਲਝਣਾ ਪਿਆ ਮਹਿੰਗਾ, ਸਰਕਾਰ ਨੇ ਕੀਤਾ ਤਬਾਦਲਾ

ਡੀਸੀਪੀ ਨਰੇਸ਼ ਡੋਗਰਾ ਨੂੰ ‘ਆਪ’ ਵਿਧਾਇਕ ਰਮਨ ਅਰੋੜਾ ਨਾਲ ਉਲਝਣਾ ਪਿਆ ਮਹਿੰਗਾ, ਸਰਕਾਰ ਨੇ ਕੀਤਾ ਤਬਾਦਲਾ

by Rakha Prabh
185 views

ਡੀਸੀਪੀ ਨਰੇਸ਼ ਡੋਗਰਾ ਨੂੰ ‘ਆਪ’ ਵਿਧਾਇਕ ਰਮਨ ਅਰੋੜਾ ਨਾਲ ਉਲਝਣਾ ਪਿਆ ਮਹਿੰਗਾ, ਸਰਕਾਰ ਨੇ ਕੀਤਾ ਤਬਾਦਲਾ
ਜਲੰਧਰ, 23 ਸਤੰਬਰ : ਡੀਸੀਪੀ ਨਰੇਸ਼ ਡੋਗਰਾ ਅਤੇ ਵਿਧਾਇਕ ਰਮਨ ਅਰੋੜਾ ਦੇ ਵਿਚਾਲੇ ਹੋਏ ਵਿਵਾਦ ਤੋਂ ਬਾਅਦ ਸ਼ੁੱਕਰਵਾਰ ਨੂੰ ਡੀਸੀਪੀ ਨਰੇਸ਼ ਡੋਗਰਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਇਸ ਮਾਮਲੇ ’ਚ ਭਾਵੇਂ ਆਮ ਆਦਮੀ ਪਾਰਟੀ ਦੇ ਇਕ ਵੱਡੇ ਆਗੂ ਵੱਲੋਂ ਦੋਵਾਂ ਪੱਖਾਂ ’ਚ ਰਾਜ਼ੀਨਾਮਾ ਕਰਵਾ ਦਿੱਤਾ ਗਿਆ ਹੈ ਪਰ ਫਿਰ ਵੀ ਵਿਧਾਇਕ ਵੱਲੋਂ ਰਾਤੋ-ਰਾਤ ਹੀ ਡੀਸੀਪੀ ਦਾ ਤਬਾਦਲਾ ਕਰਵ ਕੇ ਆਪਣੀ ਤਾਕਤ ਦਿਖਾ ਦਿੱਤੀ ਗਈ ਹੈ। ਹੁਣ ਡੀਸੀਪੀ ਨਰੇਸ਼ ਡੋਗਰਾ ਨੂੰ ਏਆਈਜੀ ਪੀਏਪੀ ਨਿਯੁਕਤ ਕਰ ਦਿੱਤਾ ਗਿਆ ਹੈ।

ਇਸ ਮਾਮਲੇ ’ਚ ਪੁਲਿਸ ਨੇ ਵੀਰਵਾਰ ਸਵੇਰੇ ਡੀਸੀਪੀ ਖਿਲਾਫ਼ ਹੱਤਿਆ ਦੀ ਕੋਸ਼ਿਸ਼ ਅਤੇ ਐਸਸੀ-ਐਸਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਵਿਧਾਇਕ ਅਰੋੜਾ ਨੇ ਵੀ ਐਫਆਈਆਰ ਦੀ ਪੁਸਟੀ ਕੀਤੀ ਹੈ ਪਰ ਸ਼ਾਮ ਨੂੰ ਪੁਲਿਸ ਕਮਿਸ਼ਨਰ ਗੁਰਸਰਨ ਸਿੰਘ ਸੰਧੂ ਨੇ ਕਿਹਾ ਕਿ ਕੋਈ ਐਫਆਈਆਰ ਦਰਜ ਨਹੀਂ ਹੋਈ ਹੈ।

ਸੂਤਰਾਂ ਮੁਤਾਬਕ ਡੀਜੀਪੀ ਗੌਰਵ ਯਾਦਵ ਤੇ ਸਰਕਾਰ ਤੱਕ ਪਹੁੰਚਣ ਤੋਂ ਬਾਅਦ ਇਹ ਐਫਆਈਆਰ ਰੱਦ ਕਰ ਦਿੱਤੀ ਗਈ। ਬੁੱਧਵਾਰ ਰਾਤ ਨੂੰ ਐਫਆਈਆਰ ਦਰਜ ਹੋਣ ਤੋਂ ਬਾਅਦ ਸਵੇਰੇ ਦੋ ਵੀਡੀਓ ਇੰਟਰਨੈਟ ਮੀਡੀਆ ’ਤੇ ਵਾਇਰਲ ਹੋ ਗਈਆਂ। ਪਹਿਲੀ ਵੀਡੀਓ ’ਚ ਡੋਗਰਾ ਹੱਥ ਜੋੜ ਕੇ ਗੋਡਿਆਂ ਭਾਰ ਬੈਠਾ ਹੈ ਅਤੇ ਭੀੜ ਨੇ ਘੇਰ ਲਿਆ ਹੈ। ਦੂਜੇ ’ਚ ਡੀਸੀਪੀ ਜਸਕਿਰਨ ਤੇਜਾ ਉਨ੍ਹਾਂ ਨੂੰ ਲੜਾਈ ਦੇ ਵਿਚਕਾਰ ਲੈ ਕੇ ਜਾ ਰਹੇ ਹਨ।

ਵਿਧਾਇਕ ਅਰੋੜਾ ਨੇ ਕਿਹਾ ਕਿ ਇਹ ਵਿਵਾਦ ਡੀਸੀਪੀ ਅਤੇ ਵਾਲਮੀਕਿ ਭਾਈਚਾਰੇ ਦਾ ਹੈ। ਉਨ੍ਹਾਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਜਦਕਿ ਅਰੋੜਾ ਤੇ ਡੋਗਰਾ ਇਸ ਮਾਮਲੇ ’ਚ ਸਭ ਤੋਂ ਪਹਿਲਾਂ ਆਹਮੋ-ਸਾਹਮਣੇ ਸਨ। ਦਰਅਸਲ ਦੁਕਾਨ ਦੇ ਅੱਗੇ ਟਾਇਰ ਰੱਖਣ ਨੂੰ ਲੈ ਕੇ ਦੋ ਦੁਕਾਨਦਾਰਾਂ ਵਿਚਲੇ ਝਗੜਾ ਹੋ ਗਿਆ ਸੀ।

Related Articles

Leave a Comment