Home » ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯੂਰਪ ਦੌਰੇ ’ਤੇ ਕੇਂਦਰ ਸਰਕਾਰ ਨੇ ਲਗਾਈ ਰੋਕ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯੂਰਪ ਦੌਰੇ ’ਤੇ ਕੇਂਦਰ ਸਰਕਾਰ ਨੇ ਲਗਾਈ ਰੋਕ

by Rakha Prabh
104 views

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯੂਰਪ ਦੌਰੇ ’ਤੇ ਕੇਂਦਰ ਸਰਕਾਰ ਨੇ ਲਗਾਈ ਰੋਕ
ਚੰਡੀਗੜ੍ਹ, 23 ਸਤੰਬਰ : ਪੰਜਾਬ ਦੀ ‘ਆਪ’ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਚਾਲੇ ਵਧਦੇ ਟਕਰਾਅ ਵਧਦਾ ਜਾ ਰਿਹਾ ਹੈ।
ਦਰਅਸਲ ਕੇਂਦਰ ਸਰਕਾਰ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਬੈਲਜੀਅਮ, ਜਰਮਨੀ ਅਤੇ ਨੀਦਰਲੈਂਡ ਦੀ ਯਾਤਰਾ ਕਰਨ ਦੀ ਇਜਾਜਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਅਰੋੜਾ ਨੇ 24 ਸਤੰਬਰ ਤੋਂ 2 ਅਕਤੂਬਰ ਤਕ ਤਿੰਨ ਦੇਸਾਂ ਦੀ ਯਾਤਰਾ ਕਰਨੀ ਸੀ ਤਾਂ ਜੋ ਯੂਰਪ ਭਰ ’ਚ ਹਾਈਡ੍ਰੋਜਨ ਸੈਕਟਰ ’ਚ ਹੋਏ ਨਵੀਨਤਮ ਵਿਕਾਸ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ ਅਤੇ ਗ੍ਰੀਨ ਹਾਈਡ੍ਰੋਜਨ ਦੇ ਵਿਕਾਸ ਦੇ ਵੱਖ-ਵੱਖ ਪਹਿਲੂਆਂ ਬਾਰੇ ਗਲੋਬਲ ਮਾਹਿਰਾਂ ਅਤੇ ਨੀਤੀ ਘਾੜਿਆਂ ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਸਰਕਾਰੀ ਸੂਤਰਾਂ ਅਨੁਸਾਰ ਵਿਦੇਸ ਮੰਤਰਾਲੇ ਵੱਲੋਂ ਪੰਜਾਬ ਦੇ ਮੰਤਰੀ ਨੂੰ ਸਿਆਸੀ ਕਲੀਅਰੈਂਸ ਨਾ ਦੇਣ ਸਬੰਧੀ ਕੇਂਦਰ ਵੱਲੋਂ ਕੋਈ ਸਪੱਸਟੀਕਰਨ ਨਹੀਂ ਦਿੱਤਾ ਗਿਆ ਹੈ। 8 ਸੂਬਿਆਂ ਤੇ ਕੇਂਦਰ ਸਰਕਾਰ ਦੀਆਂ ਪੰਜ ਸੰਸਥਾਵਾਂ ਦੇ 13 ਲੋਕਾਂ ਨੇ ਸੈਮੀਨਾਰ ’ਚ ਹਿੱਸਾ ਲੈਣ ਦੀ ਇੱਛਾ ਪ੍ਰਗਟਾਈ ਸੀ। ਇਸ ਸੂਚੀ ਵਿਚ ਸਿਰਫ ਅਰੋੜਾ ਹੀ ਸਿਆਸੀ ਵਿਅਕਤੀ ਸਨ ਜਦਕਿ ਬਾਕੀ ਸਾਰੇ ਟੈਕਨੋਕਰੇਟ ਤੇ ਨੌਕਰਸਾਹ ਹਨ।

ਇਸ ਤੋਂ ਇਲਾਵਾ ਅਸਾਮ ਦੇ ਆਈਏਐਸ ਅਧਿਕਾਰੀ ਨੀਰਜ ਵਰਮਾ ਨੂੰ ਵੀ ਮਨਜੂਰੀ ਨਹੀਂ ਮਿਲੀ ਹੈ। ਕਿਆਸਅਰਾਈਆਂ ਹਨ ਕਿ ਅਰੋੜਾ ਨੂੰ ਵਿਦੇਸ਼ ਜਾਣ ਦੀ ਇਜਾਜਤ ਦੇਣ ਤੋਂ ਇਨਕਾਰ ਕਰਨਾ ‘ਆਪ’ ਸਰਕਾਰ ਅਤੇ ਕੇਂਦਰ ਵਿਚਕਾਰ ਵਧ ਰਹੇ ਟਕਰਾਅ ਦਾ ਨਤੀਜਾ ਹੈ ਕਿਉਂਕਿ ਸੂਬਾ ਸਰਕਾਰ ਨੇ ਭਾਜਪਾ ’ਤੇ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਕੋੋਿੋਸ਼ਸ਼ ਕਰਨ ਦਾ ਦੋਸ ਲਾਇਆ ਸੀ। ਇਸ ਮੁੱਦੇ ’ਤੇ ‘ਆਪ’ ਸਰਕਾਰ ਵੱਲੋਂ ਬੁਲਾਇਆ ਗਿਆ ਵਿਸੇਸ ਵਿਧਾਨ ਸਭਾ ਸੈਸਨ ਵੀ ਰਾਜਪਾਲ ਨੇ ਰੱਦ ਕਰ ਦਿੱਤਾ ਸੀ।

Related Articles

Leave a Comment