Home » ਚੁਣੀ ਹੋਈ ਸਰਕਾਰ ਨੂੰ ਸੈਸ਼ਨ ਨਾ ਕਰਨ ਦੇਣਾ ਲੋਕਤੰਤਰ ਦੀ ਹੱਤਿਆ ਕਰਨ ਬਰਾਬਰ : ਹਰਭਜਨ ਸਿੰਘ ਈਟੀਓ

ਚੁਣੀ ਹੋਈ ਸਰਕਾਰ ਨੂੰ ਸੈਸ਼ਨ ਨਾ ਕਰਨ ਦੇਣਾ ਲੋਕਤੰਤਰ ਦੀ ਹੱਤਿਆ ਕਰਨ ਬਰਾਬਰ : ਹਰਭਜਨ ਸਿੰਘ ਈਟੀਓ

by Rakha Prabh
153 views

ਚੁਣੀ ਹੋਈ ਸਰਕਾਰ ਨੂੰ ਸੈਸ਼ਨ ਨਾ ਕਰਨ ਦੇਣਾ ਲੋਕਤੰਤਰ ਦੀ ਹੱਤਿਆ ਕਰਨ ਬਰਾਬਰ : ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 24 ਸਤੰਬਰ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ‘ਆਪ੍ਰੇਸ਼ਨ ਲੋਟਸ’ ਰਾਹੀਂ ਪੰਜਾਬ ’ਚ ‘ਆਪ’ ਵਿਧਾਇਕ ਖ਼ਰੀਦਣ ਤੇ ਸਰਕਾਰ ਡੇਗਣ ਦੀ ਕੋਸ਼ਿਸ਼ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਤਿੱਖਾ ਹੱਲਾ ਬੋਲਿਆ। ਉਨ੍ਹਾਂ ਕਿਹਾ ਕਿ ਚੁਣੀ ਹੋਈ ਸਰਕਾਰ ਨੂੰ ਵਿਧਾਨ ਸਭਾ ਸੈਸ਼ਨ ਨਾ ਕਰਨ ਦੇਣਾ ਮਤਲਬ ਲੋਕਤੰਤਰ ਹੱਤਿਆ ਕਰਨਾ।

ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਡਾ. ਬੀਆਰ ਅੰਬੇਡਕਰ ਦਾ ਸੰਵਿਧਾਨ ਭਾਰਤ ਨੂੰ ਇਕ ਲੋਕਤੰਤਰੀ ਦੇਸ਼ ਬਣਾਉਂਦਾ ਹੈ ਪਰ ਭਾਜਪਾ ਆਪਣੇ ਕੋਝੇ ਸਿਆਸੀ ਏਜੰਡੇ ਨਾਲ ਲੋਕਤੰਤਰ ਨੂੰ ਖ਼ਤਮ ਕਰਨ ’ਤੇ ਤੁਲੀ ਹੋਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਦੀ ਵੱਡੇ ਬਹੁਮਤ ਨਾਲ ਜਿੱਤ ਯਕੀਨੀ ਬਣਾਕੇ ਭਾਜਪਾ ਦੇ ਨਾਲ-ਨਾਲ ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ, ਪਰ ਇਸ ਦੇ ਬਾਵਜੂਦ ਭਾਜਪਾ ਲੋਕਾਂ ਦੇ ਫ਼ਤਵੇ ਨੂੰ ਅਪਮਾਨਿਤ ਕਰਦੀ ਹੋਈ ਅਨੈਤਿਕ ਰਾਜਨੀਤੀ ਕਰਨ ’ਤੇ ਉਤਰ ਆਈ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਦਿੱਲੀ ਤੇ ਪੰਜਾਬ ’ਚ ਕੇਂਦਰੀ ਏਜੰਸੀਆਂ ਨਾਲ ‘ਆਪ’ ਆਗੂਆਂ ਨੂੰ ਡਰਾਉਣ-ਧਮਕਾਉਣ ’ਚ ਨਾਕਾਮ ਰਹਿਣ ਤੋਂ ਬਾਅਦ ਸਰਕਾਰ ਡੇਗਣ ਲਈ ‘ਆਪ’ ਵਿਧਾਇਕਾਂ ਨੂੰ ਪੈਸੇ ਦੀ ਪੇਸ਼ਕਸ਼ ਕਰ ਰਹੀ ਹੈ, ਪਰ ਕੇਜਰੀਵਾਲ ਦੇ ਕੱਟੜ ਸਿਪਾਹੀਆਂ ਨੇ ਉਨ੍ਹਾਂ ਦੇ ਨਾਪਾਕ ਏਜੰਡੇ ਨੂੰ ਬੁਰੀ ਤਰ੍ਹਾਂ ਫੇਲ੍ਹ ਕਰ ਦਿੱਤਾ, ਹਾਲਾਂਕਿ ਭਾਜਪਾ ਆਪਣੇ ‘ਆਪ੍ਰੇਸ਼ਨ ਲੋਟਸ’ ਮਿਸ਼ਨ ’ਚ ਹਾਲ ਹੀ ਵਿਚ ਗੋਆ ਸਮੇਤ ਦੇਸ਼ ਦੇ ਕਈ ਹੋਰ ਰਾਜਾਂ ’ਚ ਸਫਲ ਹੋਈ ਹੈ।

ਉਨ੍ਹਾਂ ਪੰਜਾਬ ਦੇ ਰਾਜਪਾਲ ਵੱਲੋਂ ਚੁਣੀ ਹੋਈ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਰੱਦ ਕਰਨ ਦੇ ਕਦਮ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਲੋਕਤੰਤਰੀ ਪ੍ਰਣਾਲੀ ਦੀ ਉਲੰਘਣਾ ਹੈ ਅਤੇ ਕਿਹਾ ਕਿ ਭਾਜਪਾ ਦੇਸ਼ ਦੀ ਬਿਹਤਰੀ ਲਈ ‘ਆਪ’ ਨੂੰ ਕੰਮ ਨਹੀਂ ਕਰਨ ਦੇਣਾ ਚਾਹੁੰਦੀ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ’ਚ ‘ਆਪ’ ਅਤੇ ਇਸ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਵਧਦੀ ਪ੍ਰਸਿੱਧੀ ਤੋਂ ਭਾਜਪਾ ਚਿੰਤਿਤ ਹੈ।

ਉਨ੍ਹਾਂ ਭਾਜਪਾ ’ਤੇ ਵਰ੍ਹਦਿਆਂ ਕਿਹਾ ਕਿ ਜੇਕਰ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਧਾਨ ਸਭਾ ਦਾ ਸੈਸ਼ਨ ਨਹੀਂ ਕਰਨ ਦਿੱਤਾ ਜਾ ਰਿਹਾ ਤਾਂ ਵਿਧਾਨ ਸਭਾ ਚੋਣਾਂ ਦੀ ਲੋੜ ਕੀ ਹੈ? ਉਨ੍ਹਾਂ ਕਿਹਾ ਕਿ ਭਾਜਪਾ ਲੋਕਤੰਤਰ ਦੀ ਕਾਤਲ ਹੈ।

Related Articles

Leave a Comment