10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਰੱਦ ਕੀਤਾ ਇਹ ਸ਼ਡਿਊਲ
ਮੋਹਾਲੀ, 24 ਸਤੰਬਰ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ-2023 ’ਚ ਹੋਣ ਵਾਲੀਆਂ 10ਵੀਂ ਤੇ 12ਵੀਂ ਦੀਆਂ ਰੈਗੂਲਰ ਅਤੇ ਓਪਨ ਸਕੂਲ ਦੀਆਂ ਪ੍ਰੀਖਿਆਵਾਂ ਦੀਆਂ ਫੀਸਾਂ ਸਬੰਧੀ ਪਹਿਲਾਂ ਜਾਰੀ ਕੀਤਾ ਸ਼ਡਿਊਲ ਰੱਦ ਕਰ ਦਿੱਤਾ ਹੈ।
ਇਸ ਸਬੰਧੀ ਪ੍ਰੀਖਿਆ ਕੰਟਰੋਲਰ ਜਨਕਰਾਜ ਮਹਿਰੋਕ ਨੇ ਦੱਸਿਆ ਕਿ ਪਹਿਲਾਂ ਹੀ ਜਾਰੀ ਕੀਤਾ ਸ਼ਡਿਊਲ ਕੁਝ ਤਕਨੀਕੀ ਕਾਰਨਾਂ ਤੇ ਰਜਿਸਟ੍ਰੇਸ਼ਨ ਦੀਆਂ ਤਾਰੀਖਾਂ ਦੇ ਟਕਰਾਅ ਕਾਰਨ ਰੱਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵਾਂ ਸ਼ਡਿਊਲ ਸਕੂਲਾਂ ਦੀਆਂ ਲਾਗਇਨ ਆਈਡੀ ’ਤੇ ਉਪਲਬਧ ਕਰਵਾਇਆ ਗਿਆ ਹੈ।