ਜ਼ੀਰਾ/ ਫਿਰੋਜ਼ਪੁਰ 24 ਸਤੰਬਰ (ਗੁਰਪ੍ਰੀਤ ਸਿੰਘ ਸਿੱਧੂ) : ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਤਰੰਜ ਦੇ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮੱਲਾਂ ਮਾਰੀਆਂ ਹਨ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਰਟੋਲ ਰੋਹੀ ਦੇ ਮੁੱਖ ਅਧਿਆਪਕਾਂ ਮਨਿੰਦਰਜੀਤ ਕੌਰ ਨੇ ਦੱਸਿਆ ਕਿ ਸ਼ਤਰੰਜ ਦੇ ਹੋਏ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਉਨ੍ਹਾਂ ਦੇ ਸਕੂਲ ਦੇ ਲੜਕਿਆਂ ਅਤੇ ਲੜਕੀਆਂ ਦੀ ਸ਼ਤਰੰਜ ਟੀਮ ਵੱਲੋ ਮੁਕਾਬਲੇ ਵਿੱਚ ਵਧੀਆ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ , ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਹੋਏ ਸਨਮਾਨ ਸਮਾਰੋਹ ਦੌਰਾਨ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਵਿਸ਼ੇਸ਼ ਤੌਰ ਤੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਪਹੁੰਚੇ ਜਿਨ੍ਹਾਂ ਨੇ ਆਪਣੇ ਕਰ ਕਮਲਾਂ ਨਾਲ ਵਿਦਿਆਰਥੀਆਂ ਦਾ ਟਰਾਫੀਆਂ ਨਾਲ ਸਨਮਾਨ ਕੀਤਾ ਅਤੇ ਉਨ੍ਹਾਂ ਦੀ ਹੋਂਸਲਾ ਅਫਜ਼ਾਈ ਕਰਦਿਆਂ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਤੌਰ ਤੇ ਬਲਾਕ ਪ੍ਰਾਇਮਰੀ ਅਫਸਰ ਸ੍ਰੀਮਤੀ ਸੁਸ਼ੀਲ ਕੁਮਾਰੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਦੀ ਹੋਂਸਲਾ ਅਫਜ਼ਾਈ ਕਰਦਿਆਂ ਟੀਮ ਕੋਚ ਨਿਤਿਨ ਅਤੇ ਅਧਿਆਪਕਾ ਕੰਵਲਜੀਤ ਕੌਰ , ਪੂਨਮ ਰਾਣੀ, ਹਰਜੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਸਦਕਾ ਵਿਦਿਆਰਥੀ ਇਸ ਮੁਕਾਮ ਤੇ ਪੁੱਜੇ ਹਨ।