Home » ਰਾਜਪਾਲ ਵੱਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਸੈਸਨ ਨੂੰ ਮਨਜੂਰੀ

ਰਾਜਪਾਲ ਵੱਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਸੈਸਨ ਨੂੰ ਮਨਜੂਰੀ

by Rakha Prabh
116 views

ਰਾਜਪਾਲ ਵੱਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਸੈਸਨ ਨੂੰ ਮਨਜੂਰੀ
ਚੰਡੀਗੜ੍ਹ, 25 ਸਤੰਬਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਸੈਸਨ ਬੁਲਾਉਣ ਨੂੰ ਮਨਜੂਰੀ ਦੇ ਦਿੱਤੀ ਹੈ। ਰਾਜਪਾਲ ਨੇ 27 ਸਤੰਬਰ ਨੂੰ ਸਵੇਰੇ 11 ਵਜੇ ਤੋਂ ਸੈਸਨ ਬੁਲਾਉਣ ਦੀ ਮਨਜੂਰੀ ਦੇ ਦਿੱਤੀ ਹੈ।

ਦੱਸ ਦਈਏ ਕਿ ਇਸ ਮਾਮਲੇ ਨੂੰ ਲੈ ਕੇ ਸਰਕਾਰ ਅਤੇ ਰਾਜਪਾਲ ਵਿਚਾਲੇ ਟਕਰਾਅ ਹੋ ਗਿਆ ਸੀ। ਰਾਜਪਾਲ ਨੇ ਸਰਕਾਰ ਨੂੰ ਸਦਨ ’ਚ ਕੀਤੇ ਜਾਣ ਵਾਲੇ ਕਾਰੋਬਾਰ ਬਾਰੇ ਪੁੱਛਿਆ ਸੀ। ਸਰਕਾਰ ਵੱਲੋਂ ਸੈਸਨ ਦਾ ਏਜੰਡਾ ਦੱਸੇ ਜਾਣ ਤੋਂ ਬਾਅਦ ਰਾਜਪਾਲ ਨੇ ਸੈਸਨ ਬੁਲਾਉਣ ਦੀ ਮਨਜੂਰੀ ਦੇ ਦਿੱਤੀ ਹੈ।

ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਤਕਰਾਰ ਹੋ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ’ਤੇ ਨਾਰਾਜਗੀ ਜਾਹਰ ਕਰਦਿਆਂ ਰਾਜਪਾਲ ਪੁਰੋਹਿਤ ਨੇ ਮਾਨ ’ਤੇ ਪਲਟਵਾਰ ਕੀਤਾ। ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਇਸ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਮੀਡੀਆ ’ਚ ਤੁਹਾਡੇ ਬਿਆਨ ਪੜ੍ਹ ਕੇ ਲੱਗਦਾ ਹੈ ਕਿ ਸਾਇਦ ਤੁਸੀਂ ਮੇਰੇ ਤੋਂ ‘ਬਹੁਤ ਜਿਆਦਾ ਨਾਰਾਜ’ ਹੋ।

ਰਾਜਪਾਲ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਤੁਹਾਡੇ ਕਾਨੂੰਨੀ ਸਲਾਹਕਾਰ ਤੁਹਾਨੂੰ ਸਹੀ ਜਾਣਕਾਰੀ ਨਹੀਂ ਦੇ ਰਹੇ ਹਨ। ਇਸ ਦੇ ਨਾਲ ਹੀ ਰਾਜਪਾਲ ਨੇ ਮਾਨ ਨੂੰ ਸੰਵਿਧਾਨ ’ਚ ਦਰਜ ਮੁੱਖ ਮੰਤਰੀ ਦੇ ਫਰਜਾਂ ਦਾ ਪਾਠ ਵੀ ਪੜ੍ਹਾਇਆ। ਰਾਜਪਾਲ ਨੇ ਮਾਨ ਨੂੰ ਸੰਬੋਧਿਤ ਕੀਤੇ ਪੱਤਰ ’ਚ ਲਿਖਿਆ ਹੈ ਕਿ ਮੈਂ ਤੁਹਾਨੂੰ ਸੰਵਿਧਾਨ ਦੀ ਧਾਰਾ 167 ਅਤੇ 168 ਦੀਆਂ ਧਾਰਾਵਾਂ ਪੜ੍ਹਨ ਲਈ ਭੇਜ ਰਿਹਾ ਹਾਂ, ਜਿਸ ਨਾਲ ਮੇਰੇ ਬਾਰੇ ਤੁਹਾਡੀ ਰਾਏ ਜਰੂਰ ਬਦਲ ਸਕਦੀ ਹੈ।

 

Related Articles

Leave a Comment