Home » ਪ੍ਰਧਾਨ ਮੰਤਰੀ ਨੇ ਕੀਤਾ ਐਲਾਨ : ਸ਼ਹੀਦ ਭਗਤ ਸਿੰਘ ਦੇ ਨਾਂਅ ’ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ

ਪ੍ਰਧਾਨ ਮੰਤਰੀ ਨੇ ਕੀਤਾ ਐਲਾਨ : ਸ਼ਹੀਦ ਭਗਤ ਸਿੰਘ ਦੇ ਨਾਂਅ ’ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ

by Rakha Prabh
130 views

ਪ੍ਰਧਾਨ ਮੰਤਰੀ ਨੇ ਕੀਤਾ ਐਲਾਨ : ਸ਼ਹੀਦ ਭਗਤ ਸਿੰਘ ਦੇ ਨਾਂਅ ’ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ
ਨਵੀਂ ਦਿੱਲੀ, 25 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਸੰਬੋਧਨ ਕੀਤਾ। ਇਹ ਮਨ ਕੀ ਬਾਤ ਦਾ 93ਵਾਂ ਐਡੀਸਨ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਚੀਤਾ ਪ੍ਰੋਜੈਕਟ ਨਾਲ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਭਾਰਤ ਦੇ ਕੁਦਰਤ ਪ੍ਰਤੀ ਪਿਆਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕ ਪੁੱਛ ਰਹੇ ਹਨ ਕਿ ਸਾਨੂੰ ਚੀਤੇ ਦੇਖਣ ਦਾ ਮੌਕਾ ਕਦੋਂ ਮਿਲੇਗਾ? ਇਕ ਟਾਸਕ ਫੋਰਸ ਬਣਾਈ ਗਈ ਹੈ, ਜੋ ਇਨ੍ਹਾਂ ਚੀਤਿਆਂ ’ਤੇ ਨਜਰ ਰੱਖ ਰਹੀ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਏਅਰਪੋਰਟ ਨੂੰ ਹੁਣ ਸ਼ਹੀਦ ਭਗਤ ਸਿੰਘ ਏਅਰਪੋਰਟ ਕਿਹਾ ਜਾਵੇਗਾ। ਲੰਬੇ ਸਮੇਂ ਤੋਂ ਇਸ ਦੀ ਮੰਗ ਚੱਲ ਰਹੀ ਸੀ। ਇਸ ਦੇ ਲਈ ਪੰਜਾਬ, ਹਰਿਆਣਾ ਦੇ ਨਾਲ-ਨਾਲ ਪੂਰੇ ਦੇਸ਼ ਦੀ ਜਨਤਾ ਨੂੰ ਵਧਾਈ।

ਮਨ ਕੀ ਬਾਤ ਪ੍ਰੋਗਰਾਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ’ਚ ਸਾਲਾਂ ਦੌਰਾਨ ਇੱਕ ਵੱਡੀ ਸਮੱਸਿਆ ਇਹ ਰਹੀ ਕਿ ਲਈ ਕੋਈ ਸਪੱਸਟ ਸੰਕੇਤ ਨਹੀਂ ਸਨ। ਭਾਰਤੀ ਖੋਜ ਅਤੇ ਸਿਖਲਾਈ ਕੇਂਦਰ ਦੀ ਸਥਾਪਨਾ 2015 ’ਚ ਕੀਤੀ ਗਈ ਸੀ।

‘ਮਨ ਕੀ ਬਾਤ’ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਭਾਰਤ ਪੈਰਾ-ਸਪੋਰਟਸ ’ਚ ਨਵੀਆਂ ਉਚਾਈਆਂ ਛੂਹ ਰਿਹਾ ਹੈ, ਜਿਸ ਨੂੰ ਅਸੀਂ ਕਈ ਟੂਰਨਾਮੈਂਟਾਂ ’ਚ ਦੇਖਿਆ ਹੈ। ਬਹੁਤ ਸਾਰੇ ਲੋਕ ਹਨ ਜੋ ਅਪਾਹਜਾਂ ’ਚ ਫਿਟਨੈਸ ਕਲਚਰ ਨੂੰ ਉਤਸਾਹਿਤ ਕਰਨ ਲਈ, ਉਨ੍ਹਾਂ ਦੇ ਆਤਮ-ਵਿਸਵਾਸ ਨੂੰ ਮਜਬੂਤ ਕਰਨ ਲਈ ਜਮੀਨ ’ਤੇ ਕੰਮ ਕਰ ਰਹੇ ਹਨ।

Related Articles

Leave a Comment