Home » ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ’ਤੇ ਮੁੱਖ ਮੰਤਰੀ ਨੇ ਜਾਹਿਰ ਕੀਤੀ ਖੁਸ਼ੀ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ’ਤੇ ਮੁੱਖ ਮੰਤਰੀ ਨੇ ਜਾਹਿਰ ਕੀਤੀ ਖੁਸ਼ੀ

by Rakha Prabh
110 views

ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ’ਤੇ ਮੁੱਖ ਮੰਤਰੀ ਨੇ ਜਾਹਿਰ ਕੀਤੀ ਖੁਸ਼ੀ
ਚੰਡੀਗੜ੍ਹ, 25 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ ਹੈ।

‘ਮਨ ਕੀ ਬਾਤ’ ਪ੍ਰੋਗਰਾਮ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸ਼ਹੀਦ-ਏ-ਆਜਮ ਦੇ ਜਨਮ ਦਿਨ ’ਤੇ 28 ਸਤੰਬਰ ਨੂੰ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਉਨ੍ਹਾਂ ਦੇ ਨਾਂ ’ਤੇ ਰੱਖਿਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਹੈ।

ਇਕ ਟਵੀਟ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ – ਆਖਰਕਾਰ ਸਾਡੀਆਂ ਕੋਸ਼ਿਸ਼ਾਂ ਸਫਲ ਹੋਈਆਂ। ਅਸੀਂ ਸਮੁੱਚੇ ਪੰਜਾਬ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਜੀ ਦੇ ਨਾਂ ’ਤੇ ਰੱਖਣ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ। ਪੰਜਾਬੀਆਂ ਦੀ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀ ਹੋ ਰਹੀ ਹੈ।

ਦੱਸ ਦੇਈਏ ਕਿ ਚੰਡੀਗੜ੍ਹ ਏਅਰਪੋਰਟ ਦੇ ਨਾਂ ਨੂੰ ਲੈ ਕੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਇਸ ਸਾਲ ਅਗਸਤ ’ਚ ਪੰਜਾਬ ਅਤੇ ਹਰਿਆਣਾ ’ਚ ਇਸ ’ਤੇ ਸਹਿਮਤੀ ਬਣੀ ਸੀ।

Related Articles

Leave a Comment