ਚੰਡੀਗੜ੍ਹ 25 ਸਤੰਬਰ ( ਗੁਰਪ੍ਰੀਤ ਸਿੰਘ ਸਿੱਧੂ ) : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਡਾ ਦਰਸ਼ਨਪਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਮੀਤ ਪ੍ਰਧਾਨ ਰੇਸ਼ਮ ਸਿੰਘ ਮਿੱਡਾ ਅਤੇ ਸੂਬਾ ਪ੍ਰੈਸ ਸਕੱਤਰ ਅਵਤਾਰ ਸਿੰਘ ਮਹਿਮਾ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ ਦੇ ਪ੍ਰਧਾਨ ਸਕੱਤਰ ਨੇ ਵੀ ਸ਼ਮੂਲੀਅਤ ਕੀਤੀ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 25 ਸਤੰਬਰ ਦਿਨ ਸੋਮਵਾਰ ਨੂੰ ਮੈਂਬਰ ਲੋਕ ਸਭਾ ਨੂੰ ਮੰਗ ਪੱਤਰ ਦੇਣਗੇ ਦਾ ਐਲਾਨ ਕੀਤਾ ਗਿਆ ਹੈ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ 10 ਮਹੀਨੇ ਬੀਤਣ ਦੇ ਬਾਵਜੂਦ ਸੰਯੁਕਤ ਕਿਸਾਨ ਮੋਰਚੇ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਪ੍ਰਧਾਨ ਮੰਤਰੀ ਦੇ ਨਾਂ ਪੂਰੇ ਦੇਸ਼ ਦੇ ਮੈਂਬਰ ਲੋਕ ਸਭਾ ਨੂੰ ਮੰਗ ਪੱਤਰ ਦੇਣ ਦੇ ਪ੍ਰੋਗਰਾਮ ਤਹਿਤ 25 ਸਤੰਬਰ ਸੋਮਵਾਰ ਨੂੰ ਪੰਜਾਬ ਦੇ ਸਾਰੇ ਸਾਂਸਦਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਮੰਗ ਪੱਤਰ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਦੇ ਦਫਤਰ ਜਲਾਲਾਬਾਦ, ਹਰਸਿਮਰਤ ਕੌਰ ਬਾਦਲ, ਮੁਹੰਮਦ ਸਦੀਕ, ਸਿਮਰਨਜੀਤ ਸਿੰਘ ਮਾਨ, ਗੁਰਜੀਤ ਸਿੰਘ ਖੰਡੂਰ ਸਾਹਿਬ, ਸਨੀ ਦਿਓਲ ਪਠਾਨਕੋਟ, ਪਰਨੀਤ ਕੌਰ ਪਟਿਆਲਾ, ਡਾ ਅਮਰ ਸਿੰਘ ਫਤਿਹਗੜ੍ਹ ਸਾਹਿਬ ਆਦਿ ਦੇ ਦਫਤਰਾਂ ਵਿਖੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕਿਸਾਨ ਮਾਰਚ ਦੇ ਰੂਪ ਵਿੱਚ ਮੰਗ ਪੱਤਰ ਦੇਣਗੇ।
ਕਿਸਾਨ ਆਗੂ ਵੈਚਰਲ ਮੀਟਿੰਗ ਦੌਰਾਨ ਹਿਸਾ ਲੈਣ ਮੌਕੇ ਦੀਆਂ ਤਸਵੀਰਾਂ:-
ਸੂਬਾ ਪ੍ਰਧਾਨ ਡਾ ਦਰਸ਼ਨਪਾਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਬੇਮੌਸਮੀ ਪਈ ਭਾਰੀ ਬਾਰਸ਼ ਕਾਰਨ ਕਿਸਾਨਾਂ ਦੀ ਖ਼ਰਾਬ ਹੋਈ ਫਸਲ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਬਣਦਾ ਪੂਰਾ ਮੁਆਵਜ਼ਾ ਜਾਰੀ ਕੀਤਾ ਜਾਵੇ । ਇਸ ਮੌਕੇ ਮੀਟਿੰਗ ਵਿੱਚ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੰਜੇ ਕੇ ਉਤਾੜ , ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਮਨਸੀਹਾ ਨਛੱਤਰ ਸਿੰਘ, ਗੁਰਭੇਜ ਸਿੰਘ ਟਿੱਬੀ ਕਲਾਂ, ਮੀਤ ਪ੍ਰਧਾਨ ਸੁਰਿੰਦਰ ਲਾਧੂਕਾ ਜਲਾਲਾਬਾਦ , ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਫਰਿਦਕੋਟ , ਮਨਦੀਪ ਸਿੰਘ ਮਲੋਟ , ਆਗੂ ਦਰਸ਼ਨ ਸਿੰਘ ਮਾਨਸਾ, ਭਜਨ ਸਿੰਘ ਘੁੰਮਣ , ਰਾਜ ਸਿੰਘ, ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਲਾਲੀ ਬਰਨਾਲਾ, ਮਨਜੀਤ ਰਾਜ, ਕੁਲਵੰਤ ਸਿੰਘ ਠੀਕਰੀਵਾਲ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪਟਿਆਲਾ, ਹਰਭਜਨ ਸਿੰਘ ਧੂੜ , ਚਰਨਜੀਤ ਕੌਰ ਧੂੜੀਆ, ਹਰਿੰਦਰ ਸਿੰਘ ਚਨਾਰਥਲ, ਪਰਮਵੀਰ ਸਿੰਘ ਬਧੌਛੀ ਖੁਰਦ, ਰਾਜ ਗੁਰਵਿੰਦਰ ਸਿੰਘ ਗੁਰਦਾਸਪੁਰ, ਬਚਨ ਸਿੰਘ ਭੰਬੋਈ, ਗੁਰਮੀਤ ਸਿੰਘ ਢਡਿਆਲਾ ਆਦਿ ਆਗੂ ਹਾਜਰ ਸਨ ।
![](http://rakhaprabh.com/wp-content/uploads/2024/03/gs-ad.gif)