Big News : ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਜਲੰਧਰ ਲਿਆਵੇਗੀ ਪੁਲਿਸ
ਜਲੰਧਰ, 26 ਸਤੰਬਰ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜਲੰਧਰ ਪੁਲਿਸ ਬਠਿੰਡਾ ਜੇਲ੍ਹ ’ਚੋਂ ਲਿਆਉਣ ਲਈ ਯਤਨ ਕਰ ਰਹੀ ਹੈ। ਲਾਰੈਂਸ ਜਲੰਧਰ ਪੁਲਿਸ ਨੂੰ ਹੈਰੋਇਨ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ’ਚ ਲੋੜ੍ਹੀਂਦਾ ਹੈ।
ਲਗਭਗ ਦੋ ਸਾਲ ਪਹਿਲਾਂ ਕਮਿਸ਼ਨਰੇਟ ਪੁਲਿਸ ਨੇ ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਨਾਲ ਕੁਝ ਲੋਕਾਂ ਨੂੰ ਗਿ੍ਰਫਤਾਰ ਕੀਤਾ ਸੀ। ਇਸ ਮਾਮਲੇ ’ਚ ਪੁੱਛਗਿੱਛ ਤੋਂ ਬਾਅਦ ਲਾਰੈਂਸ ਬਿਸ਼ਨੋਈ ਦਾ ਨਾਂ ਸਾਹਮਣੇ ਆਇਆ ਸੀ। ਗਿ੍ਰਫਤਾਰ ਮੁਲਜ਼ਮਾਂ ਨੇ ਦੱਸਿਆ ਸੀ ਕਿ ਲਾਰੈਂਸ ਨੇ ਉਨ੍ਹਾਂ ਨੂੰ ਹਥਿਆਰ ਦਿੱਤੇ ਹਨ ਜਿਸ ਤੋਂ ਬਾਅਦ ਪੁਲਿਸ ਨੇ ਉਸ ਕੇਸ ’ਚ ਲਾਰੈਂਸ ਬਿਸ਼ਨੋਈ ਦਾ ਨਾਂ ਵੀ ਜੋੜ ਲਿਆ ਸੀ।
ਬੀਤੇ ਦਿਨੀਂ ਪੁਲਿਸ ਉਸ ਨੂੰ ਬਠਿੰਡਾ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਲਈ ਗਈ ਸੀ ਪਰ ਕਿਸੇ ਕਾਰਨ ਪੁਲਿਸ ਨੂੰ ਉਸ ਦਾ ਵਾਰੰਟ ਨਹੀਂ ਮਿਲਿਆ। ਪੁਲਿਸ ਨੇ ਉਸ ਦੇ ਆਉਣ ਦੀ ਸੂਚਨਾ ’ਤੇ ਜਲੰਧਰ ਦੀ ਅਦਾਲਤ ਅਤੇ ਸਿਵਲ ਹਸਪਤਾਲ ਨੂੰ ਪੁਲਿਸ ਛਾਉਣੀ ’ਚ ਬਦਲ ਦਿੱਤਾ ਸੀ ਪਰ ਲਾਰੈਂਸ ਬਿਸ਼ਨੋਈ ਨੂੰ ਜਲੰਧਰ ਪੁਲਿਸ ਨਹੀਂ ਲਿਆ ਸਕੀ ਸੀ। ਹੁਣ ਪੁਲਿਸ ਕਿਸੇ ਵੀ ਦਿਨ ਲਾਰੈਂਸ ਬਿਸ਼ਨੋਈ ਨੂੰ ਜਲੰਧਰ ਲਿਆ ਕੇ ਪੁੱਛਗਿੱਛ ਕਰ ਸਕਦੀ ਹੈ।