Home » ਸਦਨ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ, ਪੜੋ ਪੂਰੀ ਖ਼ਬਰ

ਸਦਨ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ, ਪੜੋ ਪੂਰੀ ਖ਼ਬਰ

by Rakha Prabh
111 views

ਸਦਨ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ, ਪੜੋ ਪੂਰੀ ਖ਼ਬਰ
ਚੰਡੀਗੜ੍ਹ, 27 ਸਤੰਬਰ : 16ਵੀਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ। ਸਵੇਰੇ ਪਿਛਲੇ ਸਮੇਂ ਦੌਰਾਨ ਵਿਛੜੀਆਂ ਉੱਘੀਆਂ ਸ਼ਖਸੀਅਤਾਂ ਜਿਨ੍ਹਾਂ ’ਚ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ, ਸਾਬਕਾ ਵਿਧਾਇਕ ਧਰਮਵੀਰ ਅਗਨੀਹੋਤਰੀ, ਪ੍ਰਗਤੀਸੀਲ ਕਿਸਾਨ ਜਗਜੀਤ ਸਿੰਘ ਹਾਰਾ, ਸਮਾਜ ਸੇਵੀ ਕਿਸ਼ਮ ਦੇਵ ਖੋਸਲਾ, ਅਵਤਾਰ ਸਿੰਘ ਹਿੱਤ ਪ੍ਰਧਾਨ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਅਤੇ ਪਾਣੀਆਂ ਦੇ ਰਾਖੇ ਵਜੋਂ ਜਾਣੇ ਜਾਂਦੇ ਪੀਸੀਐੱਸ ਅਧਿਕਾਰੀ ਪ੍ਰੀਤਮ ਸਿੰਘ ਕੁੰਮੇਦਾਨ ਨੂੰ ਸ਼ਰਧਾਂਜਲੀ ਦਿੱਤੀ ਗਈ।

ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਤਿੰਨ ਵਾਰ ਮੁਲਤਵੀ ਹੋਈ। ਵਿਰੋਧੀ ਧਿਰ ਦੇ ਮੈਂਬਰ ਵੈੱਲ ’ਚ ਪਹੁੰਚ ਗਏ ਅਤੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਜਿਸ ਤੋਂ ਬਾਅਦ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਅੱਜ ਦੇ ਦਿਨ ਲਈ ਨੇਮ ਕੀਤਾ ਗਿਆ। ਸਪੀਕਰ ਨੇ ਮਾਰਸ਼ਲਾਂ ਨੂੰ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕੱਢਣ ਦਾ ਹੁਕਮ ਦਿੱਤਾ। ਹਾਲਾਂਕਿ ਕਾਂਗਰਸ ਦੇ ਵਿਧਾਨਕਾਰ ਸਦਨ ਤੋਂ ਬਾਹਰ ਜਾਣ ਨੂੰ ਤਿਆਰ ਨਹੀਂ ਹਨ। ਵਿਧਾਨ ਸਭਾ ਦਾ ਸੈਸਨ 29 ਸਤੰਬਰ 2022 ਦੁਪਹਿਰ ਦੋ ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

ਕਾਂਗਰਸ ਵਿਧਾਇਕ ਸਦਨ ਤੋਂ ਖੁਦ ਬਾਹਰ ਗਏ। ਸਦਨ ਨੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਅਤੇ ਨਾਨਕਸਾਹੀ ਕਲੰਡਰ ਬਣਾਉਣ ਵਾਲੇ ਪਾਲ ਸਿੰਘ ਪੁਰੇਵਾਲ ਨੂੰ ਸਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਸਦਨ ’ਚ ਭਰੋਸਗੀ ਦਾ ਮਤਾ ਪੇਸ਼ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਪ੍ਰਸਤਾਵ ਦੀ ਤਾਈਦ ਕੀਤੀ।

ਪਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਜੰਗੀ ਲਾਲ ਮਹਾਜਨ ਸਦਨ ਤੋਂ ਸਰਕਾਰ ਖਿਲਾਫ ਨਾਅਰੇਬਾਜੀ ਕਰਕੇ ਵਾਕਆਊਟ ਕਰ ਗਏ। ਵਿਰੋਧੀ ਧਿਰ ਦਾ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਵੱਲੋਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿੰਦਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਮਤਾ ਪੇਸ਼ ਕਰਨ ਲਈ ਖੜ੍ਹੇ ਹੋ ਗਏ ਹਨ। ਵਿਰੋਧੀ ਧਿਰ ਨੇ ਸਿਫਰ ਕਾਲ ਦੀ ਕੀਤੀ ਮੰਗ। ਸੱਤਾ ਧਿਰ ਦਾ ਰੁਖ ਹਮਲਾਵਰ ਹੈ। ਜਿਕਰਯੋਗ ਹੈ ਕਿ 28 ਸਤੰਬਰ 2022 ਦੀ ਛੁੱਟੀ ਹੋਵੇਗੀ ਇਸ ਲਈ ਇਸ ਦਿਨ ਸੈਸ਼ਨ ਨਹੀਂ ਹੋਵੇਗਾ।

 

Related Articles

Leave a Comment