Home » Big News : ਸ਼ਹੀਦ ਭਗਤ ਸਿੰਘ ਦੇ ਜਨਮਦਿਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦਿੱਤਾ ਵੱਡਾ ਤੋਹਫਾ

Big News : ਸ਼ਹੀਦ ਭਗਤ ਸਿੰਘ ਦੇ ਜਨਮਦਿਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦਿੱਤਾ ਵੱਡਾ ਤੋਹਫਾ

by Rakha Prabh
138 views

Big News : ਸ਼ਹੀਦ ਭਗਤ ਸਿੰਘ ਦੇ ਜਨਮਦਿਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦਿੱਤਾ ਵੱਡਾ ਤੋਹਫਾ
ਚੰਡੀਗੜ੍ਹ, 28 ਸਤੰਬਰ : ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ’ਚ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਦਿੱਤੇ ਜਾਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕੀਤਾ ਹੈ ਜਿਸ ’ਚ ਉਨ੍ਹਾਂ ਪੁਰਸਕਾਰਾਂ ਲਈ ਯੁਵਕ ਸੇਵਾਵਾਂ ਵਿਭਾਗ ਨੇ ਅਰਜੀਆਂ ਮੰਗੀਆਂ ਹਨ। 30 ਨਵੰਬਰ 2022 ਤੱਕ ਨੌਜਵਾਨ ਅਪਲਾਈ ਕਰ ਸਕਦੇ ਹਨ। 46 ਨੌਜਵਾਨਾਂ ਨੂੰ 51 ਹਜਾਰ ਦੀ ਇਨਾਮੀ ਰਾਸੀ ਦਿੱਤੀ ਜਾਵੇਗੀ। ਪਿਛਲੇ ਕਈ ਸਾਲਾਂ ਤੋਂ ਇਹ ਪੁਰਸਕਾਰ ਰੁਕੇ ਹੋਏ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜਮ ਭਗਤ ਸਿੰਘ ਜੀ ਦੇ ਵਿਚਾਰ ਸਾਡੀ ਰਾਹ ਦੀ ਮਿਸਾਲ ਹਨ। ਸਾਡੀ ਕੋਸ਼ਿਸ਼ ਹੈ ਸਮਾਜ ਦੇ ਹਰ ਇਕ ਵਿਅਕਤੀ ਨੂੰ ਬਰਾਬਰ ਅਧਿਕਾਰ ਅਤੇ ਬਰਾਬਰ ਸੁਵਿਧਾਵਾਂ ਪ੍ਰਾਪਤ ਹੋਣ ਇਨਕਲਾਬ ਜਿੰਦਾਬਾਦ..!

Related Articles

Leave a Comment