ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 12ਵੀਂ ਕਿਸਤ ਨੂੰ ਲੈ ਕੇ ਆਇਆ ਵੱਡਾ ਅਪਡੇਟ, ਪੜੋ ਪੂਰੀ ਖ਼ਬਰ
ਨਵੀਂ ਦਿੱਲੀ, 28 ਸਤੰਬਰ : ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 12ਵੀਂ ਕਿਸਤ ਦਾ ਇੰਤਜਾਰ ਕਰ ਰਹੇ ਲੋਕਾਂ ਲਈ ਵੱਡੀ ਖਬਰ ਹੈ। ਸਰਕਾਰ ਜਲਦੀ ਹੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 12ਵੀਂ ਕਿਸਤ ਜਾਰੀ ਕਰਨ ਜਾ ਰਹੀ ਹੈ।
ਹਾਲਾਂਕਿ ਸਰਕਾਰ ਨੇ ਇਸ ਲਈ ਕੋਈ ਖਾਸ ਤਰੀਕ ਨਹੀਂ ਦਿੱਤੀ ਹੈ ਪਰ ਹੁਣ ਤੱਕ ਦੇ ਟਰੈਕ ਰਿਕਾਰਡ ਨੂੰ ਦੇਖਦੇ ਹੋਏ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਦਾ ਐਲਾਨ ਕਿਸੇ ਵੀ ਸਮੇਂ ਕਰ ਸਕਦੀ ਹੈ। ਪ੍ਰਧਾਨ ਮੰਤਰੀ ਕਿਸਾਨ ਲਾਭਪਾਤਰੀਆਂ ਦੇ ਖਾਤੇ ’ਚ ਪੈਸੇ ਕਿਸੇ ਵੀ ਸਮੇਂ ਆ ਸਕਦੇ ਹਨ।
ਪ੍ਰਧਾਨ ਮੰਤਰੀ ਕਿਸਾਨ ਦਾ ਪੈਸਾ ਸਿਰਫ ਉਨ੍ਹਾਂ ਲੋਕਾਂ ਨੂੰ ਮਿਲੇਗਾ, ਜਿਨ੍ਹਾਂ ਨੇ ਆਪਣਾ ਕੇਵਾਈਸੀ ਕਰਵਾਇਆ ਹੈ। ਜੇਕਰ ਤੁਸੀਂ ਆਪਣਾ ਕੇਵਾਈਸੀ ਜਾਂ ਈ-ਕੇਵਾਈਸੀ ਨਹੀਂ ਕੀਤਾ ਹੈ ਤਾਂ ਤੁਹਾਡੀ ਕਿਸਤ ਫਸ ਸਕਦੀ ਹੈ।
ਅਜਿਹੇ ’ਚ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 12ਵੀਂ ਕਿਸਤ ਦੇ ਪੈਸੇ ਨਹੀਂ ਮਿਲਣਗੇ। ਦੱਸ ਦੇਈਏ ਕਿ ਮੋਦੀ ਸਰਕਾਰ ਪ੍ਰਧਨ ਮੰਤਰੀ ਕਿਸਾਨ ਦੇ ਖਾਤੇ ’ਚ ਪਹਿਲਾਂ ਹੀ 11 ਕਿਸਤਾਂ ਜਮ੍ਹਾ ਕਰ ਚੁੱਕੀ ਹੈ। ਹੁਣ ਕਿਸਾਨ 12ਵੀਂ ਕਿਸਤ ਦੀ ਉਡੀਕ ਕਰ ਰਹੇ ਹਨ।