Home » ਏਕਤਾ ਕਪੂਰ ਅਤੇ ਸ਼ੋਭਾ ਕਪੂਰ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਪੜੋ ਪੂਰੀ ਖ਼ਬਰ

ਏਕਤਾ ਕਪੂਰ ਅਤੇ ਸ਼ੋਭਾ ਕਪੂਰ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਪੜੋ ਪੂਰੀ ਖ਼ਬਰ

by Rakha Prabh
122 views

ਏਕਤਾ ਕਪੂਰ ਅਤੇ ਸ਼ੋਭਾ ਕਪੂਰ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਪੜੋ ਪੂਰੀ ਖ਼ਬਰ
ਨਵੀਂ ਦਿੱਲੀ, 28 ਸਤੰਬਰ : ਏਕਤਾ ਕਪੂਰ ਅਤੇ ਉਸ ਦੀ ਮਾਂ ਸ਼ੋਭਾ ਕਪੂਰ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਏਕਤਾ ਕਪੂਰ ਦੀ ਵੈਬ ਸੀਰੀਜ਼ XXX ਸੀਜ਼ਨ-2 ਨੂੰ ਲੈ ਕੇ ਬੇਗੂਸਰਾਏ ਅਦਾਲਤ ਵੱਲੋਂ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ।

ਪਿਛਲੇ ਸਾਲ ਇਸ ਸੀਰੀਜ਼ ’ਚ ਦਿਖਾਏ ਗਏ ਇਤਰਾਜ਼ਯੋਗ ਦਿ੍ਰਸ਼ਾਂ ਨੂੰ ਲੈ ਕੇ ਬਿਹਾਰ ਦੀ ਬੇਗੂਸਰਾਏ ਅਦਾਲਤ ’ਚ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਫ਼ੌਜੀਆਂ ਦੇ ਅਪਮਾਨ ਦੇ ਮਾਮਲੇ ’ਚ ਏਕਤਾ ਅਤੇ ਸ਼ੋਭਾ ਕਪੂਰ ਖ਼ਿਲਾਫ਼ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤਾ ਹੈ।

ਦਰਅਸਲ ਇਸ ਵੈਬ ਸੀਰੀਜ਼ ’ਚ ਸੈਨਿਕਾਂ ਦੇ ਅਪਮਾਨ ਦਾ ਮਾਮਲਾ ਹੈ। ਇਸ ’ਚ ਸਾਰੇ ਇਤਰਾਜ਼ਯੋਗ ਦਿ੍ਰਸ਼ ਦਿਖਾਏ ਗਏ ਹਨ। ਇਨ੍ਹਾਂ ’ਚੋਂ ਇਕ ਫ਼ੌਜੀ ਦੀ ਪਤਨੀ ਨਾਲ ਸਬੰਧਤ ਇਤਰਾਜ਼ਯੋਗ ਦਿ੍ਰਸ਼ ਵੀ ਸ਼ਾਮਲ ਹੈ। ਇਸ ਲਈ ਬਿਹਾਰ ਦੇ ਬੇਗੂਸਰਾਏ ’ਚ ਏਕਤਾ ਕਪੂਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਬੇਗੂਸਰਾਏ ਅਦਾਲਤ ਨੇ ਏਕਤਾ ਕਪੂਰ ਅਤੇ ਉਸ ਦੀ ਮਾਂ ਸ਼ੋਭਾ ਕਪੂਰ ਨੂੰ ਸੰਮਨ ਭੇਜ ਕੇ ਉਨ੍ਹਾਂ ਨੂੰ ਆਪਣੀ ਹਾਜ਼ਰੀ ਦਰਜ ਕਰਵਾਉਣ ਦਾ ਹੁਕਮ ਦਿੱਤਾ ਸੀ।

ਖ਼ਬਰਾਂ ਮੁਤਾਬਕ ਏਕਤਾ ਕਪੂਰ ਨੇ ਇਸ ਮਾਮਲੇ ਨੂੰ ਲੈ ਕੇ ਆਪਣਾ ਸਪਸ਼ਟੀਕਰਨ ਦਿੱਤਾ ਸੀ। ਉਸ ਨੇ ਕਿਹਾ ਸੀ ਕਿ ਜਿਵੇਂ ਹੀ ਉਸ ਨੂੰ ਇਸ ਮਾਮਲੇ ਦੀ ਜਾਣਕਾਰੀ ਮਿਲੀ ਤਾਂ ਉਸ ਨੇ ਤੁਰੰਤ ਇਸ ਸੀਨ ਨੂੰ ਵੈਬ ਸੀਰੀਜ਼ ਤੋਂ ਹਟਾ ਦਿੱਤਾ। ਇਸ ਦੇ ਨਾਲ ਹੀ ਏਕਤਾ ਨੇ ਆਪਣੀ ਗਲਤੀ ਮੰਨਦਿਆਂ ਲੋਕਾਂ ਤੋਂ ਮਾਫ਼ੀ ਮੰਗੀ ਸੀ।

ਇਹ ਮਾਮਲਾ ਸੈਨਿਕ ਸੰਘ ਦੇ ਜ਼ਿਲ੍ਹਾ ਪ੍ਰਧਾਨ ਸ਼ੰਭੂ ਕੁਮਾਰ ਨੇ ਦਰਜ ਕਰਵਾਇਆ ਹੈ। ਸ਼ੰਭੂ ਕੁਮਾਰ ਨੇ ਕਿਹਾ ਕਿ ਭਾਰਤੀ ਜਵਾਨ ਖ਼ੁਦ ਨੂੰ ਖ਼ਤਰੇ ’ਚ ਰੱਖ ਕੇ ਦੇਸ਼ ਦੀ ਸੇਵਾ ਕਰਦੇ ਹਨ। ਅਜਿਹੇ ’ਚ ਉਨ੍ਹਾਂ ਨੂੰ ਸਨਮਾਨ ਦੀ ਨਜ਼ਰ ਨਾਲ ਦੇਖਿਆ ਜਾਣਾ ਚਾਹੀਦਾ ਹੈ ਪਰ ਇੱਥੇ ਉਲਟ ਹੋ ਰਿਹਾ ਹੈ। ਸੀਰੀਜ ’ਚ ਭਾਰਤੀ ਜਵਾਨ ਅਤੇ ਉਸ ਦੀ ਪਤਨੀ ਨੂੰ ਗ਼ਲਤ ਤਰੀਕੇ ਨਾਲ ਦਿਖਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਏਕਤਾ ਕਪੂਰ ਦੀ ਇਹ ਵੈਬ ਸੀਰੀਜ਼ ਸਾਲ 2020 ’ਚ ਰਿਲੀਜ਼ ਹੋਈ ਸੀ।

Related Articles

Leave a Comment