ਵਿਜੀਲੈਂਸ ਨੇ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਨੂੰ ਕੀਤਾ ਗ੍ਰਿਫ਼ਤਾਰ, ਪੜੋ ਪੂਰੀ ਖ਼ਬਰ
ਸੰਗਰੂਰ, 28 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭਿ੍ਰਸਟਾਚਾਰ ਖਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਬਗੀਰਥ ਰਾਏ ਨੂੰ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਨਗਰ ਕੌਂਸਲ ਸੁਨਾਮ ’ਚ ਫੰਡਾਂ ਦੀ ਦੁਰਵਰਤੋਂ ਦੀ ਜਾਂਚ ਕੀਤੀ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਬਗੀਰਥ ਰਾਏ ਨੇ ਆਪਣੀ ਸਰਕਾਰੀ ਗੱਡੀ ਦੀ ਮੁਰੰਮਤ ਦੇ ਜਾਅਲੀ ਬਿੱਲ ਤਿਆਰ ਕੀਤੇ ਸਨ। ਇਸ ਤੋਂ ਇਲਾਵਾ ਉਸ ਨੇ ਆਪਣੇ ਕਾਰਜਕਾਲ ਦੌਰਾਨ ਦੋ ਵਾਰ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਨਿਗਮ ’ਚ ਨਿਰਧਾਰਤ ਇਸਤਿਹਾਰ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਿਸ ਕਾਰਨ ਸਰਕਾਰੀ ਖਜਾਨੇ ਨੂੰ ਕਰੀਬ 4 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ’ਚ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ ਪਟਿਆਲਾ ਵਿਖੇ ਭਿ੍ਰਸਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।