Home » ਪ੍ਰਧਾਨ ਮੰਤਰੀ ਮੋਦੀ ਨੇ ਨਵੀਂ ‘ਵੰਦੇ ਭਾਰਤ ਐਕਸਪ੍ਰੈਸ’ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪ੍ਰਧਾਨ ਮੰਤਰੀ ਮੋਦੀ ਨੇ ਨਵੀਂ ‘ਵੰਦੇ ਭਾਰਤ ਐਕਸਪ੍ਰੈਸ’ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

by Rakha Prabh
144 views

ਪ੍ਰਧਾਨ ਮੰਤਰੀ ਮੋਦੀ ਨੇ ਨਵੀਂ ‘ਵੰਦੇ ਭਾਰਤ ਐਕਸਪ੍ਰੈਸ’ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਗਾਂਧੀਨਗਰ, 30 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗਾਂਧੀਨਗਰ ਤੋਂ ਵੰਦੇ ਭਾਰਤ ਐਕਸਪ੍ਰੈਸ ਦੇ ਨਵੇਂ ਅਤੇ ਅਪਗ੍ਰੇਡ ਕੀਤੇ ਸੰਸਕਰਣ ਨੂੰ ਹਰੀ ਝੰਡੀ ਦਿਖਾਈ। ਨਵੀਂ ‘ਵੰਦੇ ਭਾਰਤ ਐਕਸਪ੍ਰੈਸ’ ਗਾਂਧੀਨਗਰ ਤੋਂ ਮੁੰਬਈ ਸੈਂਟਰਲ ਵਿਚਕਾਰ ਚਲਾਈ ਗਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਟਰੇਨ ’ਚ ਸਵਾਰ ਹੋ ਕੇ ਯਾਤਰਾ ਵੀ ਕੀਤੀ। ਉਨ੍ਹਾਂ ਰੇਲ ਗੱਡੀ ਵਿੱਚ ਸਵਾਰ ਲੋਕਾਂ ਨਾਲ ਵੀ ਗੱਲਬਾਤ ਕੀਤੀ। ਗੁਜਰਾਤ ਦੇ ਦੋ ਦਿਨਾਂ ਦੌਰੇ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਅਹਿਮਦਾਬਾਦ ਮੈਟਰੋ ਰੇਲ ਪ੍ਰੋਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਵੀ ਕੀਤਾ।
ਨਵੀਂ ਵੰਦੇ ਭਾਰਤ ਐਕਸਪ੍ਰੈਸ ਟਰੇਨ ਗਾਂਧੀਨਗਰ ਅਤੇ ਮੁੰਬਈ ਵਿਚਕਾਰ ਚੱਲੇਗੀ। ਇਹ ਗੁਜਰਾਤ ਅਤੇ ਮਹਾਰਾਸਟਰ ਦੀਆਂ ਰਾਜਾਂ ਦੀਆਂ ਰਾਜਧਾਨੀਆਂ ਨੂੰ ਜੋੜੇਗੀ। ਇਹ ਟਰੇਨ ਐਤਵਾਰ ਨੂੰ ਛੱਡ ਕੇ ਹਫਤੇ ’ਚ 6 ਦਿਨ ਚੱਲੇਗੀ। ਟ੍ਰੇਨ ਨੰਬਰ 20901 ਵੰਦੇ ਭਾਰਤ ਟ੍ਰੇਨ ਮੁੰਬਈ ਸੈਂਟਰਲ ਤੋਂ ਸਵੇਰੇ 6.10 ਵਜੇ ਰਵਾਨਾ ਹੋਵੇਗੀ ਅਤੇ ਦੁਪਹਿਰ 12.30 ਵਜੇ ਗਾਂਧੀਨਗਰ ਪਹੁੰਚੇਗੀ। ਅਧਿਕਾਰੀਆਂ ਨੇ ਦੱਸਿਆ ਕਿ ਮੁੰਬਈ ਵਾਪਸੀ ਲਈ ਇਹ ਟਰੇਨ ਨੰਬਰ 20902 ਗਾਂਧੀਨਗਰ ਤੋਂ ਬਾਅਦ ਦੁਪਹਿਰ 2.05 ਵਜੇ ਰਵਾਨਾ ਹੋਵੇਗੀ ਅਤੇ ਰਾਤ 8.35 ਵਜੇ ਮੁੰਬਈ ਸੈਂਟਰਲ ਪਹੁੰਚੇਗੀ।

ਇਸ ਰੇਲ ਗੱਡੀ ਦੀਆਂ ਵਿਸੇਸਤਾਵਾਂ ਬਾਰੇ ਗੱਲ ਕਰਦੇ ਹੋਏ ਪੱਛਮੀ ਰੇਲਵੇ ਜੋਨ ਦੇ ਸੀਪੀਆਰਓ ਸੁਮਿਤ ਠਾਕੁਰ ਨੇ ਕਿਹਾ ਕਿ ਵੰਦੇ ਭਾਰਤ ਐਕਸਪ੍ਰੈਸ ਬਹੁਤ ਸਾਰੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਦੀ ਹੈ, ਜੋ ਯਾਤਰੀਆਂ ਨੂੰ ਬਿਹਤਰ ਯਾਤਰਾ ਅਨੁਭਵ ਪ੍ਰਦਾਨ ਕਰੇਗੀ। ਠਾਕੁਰ ਨੇ ਕਿਹਾ ਕਿ ਟਰੇਨ ਦੀ ਓਪਰੇਟਿੰਗ ਸਪੀਡ 160 ਕਿਲੋਮੀਟਰ ਪ੍ਰਤੀ ਘੰਟਾ ਹੈ।

Related Articles

Leave a Comment