Home » ਪੰਜਾਬ ਵਿਧਾਨ ਸਭਾ ਸੈਸ਼ਨ : ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ ’ਚ 3 ਬਿੱਲ ਪਾਸ

ਪੰਜਾਬ ਵਿਧਾਨ ਸਭਾ ਸੈਸ਼ਨ : ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ ’ਚ 3 ਬਿੱਲ ਪਾਸ

by Rakha Prabh
128 views

ਪੰਜਾਬ ਵਿਧਾਨ ਸਭਾ ਸੈਸ਼ਨ : ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ ’ਚ 3 ਬਿੱਲ ਪਾਸ
ਚੰਡੀਗੜ੍ਹ, 30 ਸਤੰਬਰ : ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵੱਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦੇਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਬਾਰੇ ਸਦਨ ’ਚ ਭਰੋਸਾ ਦੇਣਾ ਚਾਹੀਦਾ ਹੈ। ਜਿਉਂ ਹੀ ਮੁੱਖ ਮੰਤਰੀ ਮਾਨ ਵਿਜੀਲੈਂਸ ਕਮਿਸ਼ਨ ਬਿੱਲ ਪੇਸ਼ ਕਰਨ ਲਈ ਸਦਨ ’ਚ ਆਏ ਤਾਂ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਕੈਬਨਿਟ ਮੰਤਰੀ ਫੌਜਾ ਸਿੰਘ ਦੀ ਕਥਿਤ ਆਡੀਓ ਨੂੰ ਲੈ ਕੇ ਉਨ੍ਹਾਂ ਦੀ ਗਿ੍ਰਫ਼ਤਾਰੀ ਦੀ ਮੰਗ ਕੀਤੀ।

ਕਾਂਗਰਸੀ ਵਿਧਾਇਕਾਂ ਦੇ ਰੌਲੇ-ਰੱਪੇ ਦਰਮਿਆਨ ਸਰਕਾਰ ਨੇ ਤਿੰਨ ਬਿੱਲ ਪਾਸ ਕਰ ਦਿੱਤੇ, ਜਿਸ ਤੋਂ ਬਾਅਦ ਸਪੀਕਰ ਨੇ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ।

ਸਦਨ ’ਚ ਤਿੰਨ ਬਿੱਲ ਪੰਜਾਬ ਵਿਲੇਜ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ, 2022, ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ, 2022 ਅਤੇ ਪੰਜਾਬ ਜੀ.ਐਸ.ਟੀ. (ਸੋਧ) ਬਿੱਲ, 2022 ਸਰਾਰੀ ਦੀ ਗਿ੍ਰਫਤਾਰੀ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਸਦਨ ’ਚ ਪਾਸ ਕੀਤੇ ਗਏ।

Related Articles

Leave a Comment