ਪੰਜਾਬ ਸਰਕਾਰ ਵੱਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨਿਯੁਕਤ
ਚੰਡੀਗੜ੍ਹ, 30 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਦਿਲ ਦੇ ਰੋਗਾਂ ਨਾਲ ਸੰਬੰਧਿਤ ਮੰਨੇ-ਪ੍ਰਮੰਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ ਉਮੀਦ ਹੈ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਇਹ ਸੰਸਥਾ ਲੋਕ ਸੇਵਾ ਲਈ ਵਡਮੁੱਲਾ ਯੋਗਦਾਨ ਪਾਵੇਗੀ।