Home » Big News : ਭਾਰਤੀ ਸਰਹੱਦ ’ਚ ਦਾਖਲ ਹੋਇਆ ਪਾਕਿਸਤਾਨੀ ਨਾਗਰਿਕ, ਬੀਐਸਐਫ ਜਵਾਨਾਂ ਨੇ ਕੀਤਾ ਕਾਬੂ

Big News : ਭਾਰਤੀ ਸਰਹੱਦ ’ਚ ਦਾਖਲ ਹੋਇਆ ਪਾਕਿਸਤਾਨੀ ਨਾਗਰਿਕ, ਬੀਐਸਐਫ ਜਵਾਨਾਂ ਨੇ ਕੀਤਾ ਕਾਬੂ

by Rakha Prabh
126 views

ਭਾਰਤੀ ਸਰਹੱਦ ’ਚ ਦਾਖਲ ਹੋਇਆ ਪਾਕਿਸਤਾਨੀ ਨਾਗਰਿਕ, ਬੀਐਸਐਫ ਜਵਾਨਾਂ ਨੇ ਕੀਤਾ ਕਾਬੂ
ਭਿੱਖੀਵਿੰਡ, 1 ਅਕਤੂਬਰ : ਸਰਹੱਦੀ ਪਿੰਡ ਵਾਂ ਤਾਰਾ ਸਿੰਘ ਦੇ ਇਲਾਕੇ ’ਚ ਭਾਰਤੀ ਖੇਤਰ ’ਚ ਦਾਖਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਬੀਐਸਐਫ ਦੇ ਜਵਾਨਾਂ ਵੱਲੋਂ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ।

ਸਰਕਾਰੀ ਸੂਤਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਓਪੀ ਵਾਂ ਤਾਰਾ ਸਿੰਘ ਨੇੜੇ ਬਾਰਡਰ ਪਿੱਲਰ ਨੰਬਰ 139 ਕੋਲ ਬੀਤੀ ਰਾਤ ਸਰਹੱਦ ਪਾਰ ਕਰਕੇ ਇਕ ਪਾਕਿਸਤਾਨੀ ਨਾਗਰਿਕ ਭਾਰਤ ਵਾਲੇ ਪਾਸੇ ਆ ਗਿਆ।

ਇਥੇ ਤਾਇਨਾਤ ਬੀਐਸਐਫ ਦੀ 103 ਬਟਾਲੀਅਨ ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਲਿਆ। ਪਾਕਿਸਤਾਨੀ ਨਾਗਰਿਕ ਦੀ ਉਮਰ ਲਗਭਗ 55 ਤੋਂ 60 ਸਾਲ ਦੱਸੀ ਜਾ ਰਹੀ ਹੈ ਅਤੇ ਮਾਨਸਿਕ ਤੌਰ ’ਤੇ ਅਸਥਿਰ ਵਿਅਕਤੀ ਤੋਂ 250 ਰੁਪਏ ਪਾਕਿਸਤਾਨੀ ਕਰੰਸੀ ਬਰਾਮਦ ਹੋਈ ਹੈ। ਬੀਐਸਐਫ ਵੱਲੋਂ ਕਾਬੂ ਕੀਤੇ ਗਏ ਵਿਅਕਤੀ ਪਾਸੋਂ ਬਾਰੀਕੀ ਨਾਲ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

Related Articles

Leave a Comment