Home » ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖ਼ਰੀਦ ’ਤੇ ਚੁਕਾਈ ਲਈ ਵਚਨਬੱਧ : ਖੇਤੀਬਾੜੀ ਮੰਤਰੀ

ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖ਼ਰੀਦ ’ਤੇ ਚੁਕਾਈ ਲਈ ਵਚਨਬੱਧ : ਖੇਤੀਬਾੜੀ ਮੰਤਰੀ

by Rakha Prabh
732 views

ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖ਼ਰੀਦ ’ਤੇ ਚੁਕਾਈ ਲਈ ਵਚਨਬੱਧ : ਖੇਤੀਬਾੜੀ ਮੰਤਰੀ
ਚੰਡੀਗੜ੍ਹ, 1 ਅਕਤੂਬਰ : ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖ਼ਰੀਦ ਅਤੇ ਚੁਕਾਈ ਲਈ ਵਚਨਬੱਧ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ ਚੁਕਾਈ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਲਈ ਅਨਾਜ਼ ਮੰਡੀਆਂ ’ਚ ਲਾਈਟਾਂ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਪਖਾਨੇ ਆਦਿ ਦੇ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੰਡ ਮਿੱਲਾਂ ਵੱਲੋਂ 5 ਨਵੰਬਰ ਤੋਂ ਆਪਣਾ ਕੰਮਕਾਜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।

ਉਨ੍ਹਾਂ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਖ਼ਰੀਦ ਅਤੇ ਖੰਡ ਮਿੱਲਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬੀਕੇਯੂ (ਏਕਤਾ-ਸਿੱਧੂਪੁਰ) ਅਤੇ ਸੰਯੁਕਤ ਕਿਸਾਨ ਮੋਰਚਾ-ਗ਼ੈਰ ਸਿਆਸੀ 16 ਕਿਸਾਨ ਜਥੇਬੰਦੀਆਂ ਦੇ ਮੁੱਖ ਆਗੂਆਂ ਨਾਲ ਮੀਟਿੰਗ ਕੀਤੀ ਗਈ, ਜਿਸ ’ਚ ਕਿਸਾਨ ਆਗੂਆਂ ਨੇ ਉਪਰੋਕਤ ਦੋਵਾਂ ਮੁੱਦਿਆਂ ਬਾਰੇ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ ਹੈ। ਇਨ੍ਹਾਂ ਮੁੱਦਿਆਂ ’ਤੇ ਮੁੱਖ ਮੰਤਰੀ 6 ਅਕਤੂਬਰ ਨੂੰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਵੀ ਕਰਨਗੇ।

Related Articles

Leave a Comment