Home » ਭਾਰਤੀ ਮਹਿਲਾ ਟੀਮ ਨੇ ਸ੍ਰੀਲੰਕਾ ਦੀ ਟੀਮ ਨੂੰ 41 ਦੌੜਾਂ ਨਾਲ ਹਰਾਇਆ

ਭਾਰਤੀ ਮਹਿਲਾ ਟੀਮ ਨੇ ਸ੍ਰੀਲੰਕਾ ਦੀ ਟੀਮ ਨੂੰ 41 ਦੌੜਾਂ ਨਾਲ ਹਰਾਇਆ

by Rakha Prabh
89 views

ਭਾਰਤੀ ਮਹਿਲਾ ਟੀਮ ਨੇ ਸ੍ਰੀਲੰਕਾ ਦੀ ਟੀਮ ਨੂੰ 41 ਦੌੜਾਂ ਨਾਲ ਹਰਾਇਆ
ਢਾਕਾ, 1 ਅਕਤੂਬਰ : ਮਹਿਲਾ ਟੀ-20 ਏਸ਼ੀਆ ਕੱਪ ਦੇ ਮੈਚ ’ਚ ਭਾਰਤੀ ਮਹਿਲਾ ਟੀਮ ਨੇ ਸ੍ਰੀਲੰਕਾ ਦੀ ਟੀਮ ਨੂੰ 41 ਦੌੜਾਂ ਨਾਲ ਹਰਾ ਦਿੱਤਾ।

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ ’ਤੇ ਭਾਰਤੀ ਟੀਮ ਨੇ 20 ਓਵਰਾਂ ’ਚ 6 ਵਿਕਟਾਂ ਦੇ ਨੁਕਸਾਨ ’ਤੇ 150 ਦੌੜਾਂ ਬਣਾਈਆਂ। ਭਾਰਤੀ ਟੀਮ ਵੱਲੋਂ ਜੇਮਿਮਾ ਰੌਡਰਿਗਜ਼ ਨੇ 53 ਗੇਂਦਾਂ ’ਚ 76 ਦੌੜਾਂ ਬਣਾਈਆਂ। ਜਵਾਬ ’ਚ ਬੱਲੇਬਾਜ਼ੀ ਕਰਦਿਆਂ ਸ੍ਰੀਲੰਕਾ ਦੀ ਟੀਮ 18.2 ਓਵਰਾਂ ’ਚ 109 ਦੌੜਾਂ ਬਣਾਕੇ ਆਊਟ ਹੋ ਗਈ। ਜੇਮਿਮਾ ਰੌਡਰਿਗਜ਼ ਨੂੰ ਪਲੇਅਰ ਆਫ ਦ ਮੈਚ ਐਲਾਨਿਆ ਗਿਆ।

Related Articles

Leave a Comment