Home » ਵੱਡੀ ਖ਼ਬਰ : ਮੂਸੇਵਾਲਾ ਕਤਲ ਦਾ ਦੋਸ਼ੀ ਦੀਪਕ ਟੀਨੂੰ ਪੰਜਾਬ ਪੁਲਿਸ ਦੀ ਹਿਰਾਸਤ ਤੋਂ ਫਰਾਰ

ਵੱਡੀ ਖ਼ਬਰ : ਮੂਸੇਵਾਲਾ ਕਤਲ ਦਾ ਦੋਸ਼ੀ ਦੀਪਕ ਟੀਨੂੰ ਪੰਜਾਬ ਪੁਲਿਸ ਦੀ ਹਿਰਾਸਤ ਤੋਂ ਫਰਾਰ

by Rakha Prabh
93 views

ਵੱਡੀ ਖ਼ਬਰ : ਮੂਸੇਵਾਲਾ ਕਤਲ ਦਾ ਦੋਸ਼ੀ ਦੀਪਕ ਟੀਨੂੰ ਪੰਜਾਬ ਪੁਲਿਸ ਦੀ ਹਿਰਾਸਤ ਤੋਂ ਫਰਾਰ
ਮਾਨਸਾ, 2 ਅਕਤੂਬਰ : ਪੰਜਾਬ ਦੇ ਪ੍ਰਸਿੱਧ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ’ਚ ਗਿ੍ਰਫਤਾਰ ਕੀਤਾ ਗਿਆ ਮੁਲਜਮ ਦੀਪਕ ਟੀਨੂੰ ਪੁਲਿਸ ਦੀ ਹਿਰਾਸਤ ’ਚੋਂ ਫਰਾਰ ਹੋਣ ਦੀ ਖਬਰ ਹੈ। ਇਸ ਨਾਲ ਪੰਜਾਬ ਪੁਲਿਸ ’ਚ ਹੜਕੰਪ ਮਚ ਗਿਆ ਹੈ।

ਜਾਣਕਾਰੀ ਅਨੁਸਾਰ ਮਾਨਸਾ ਸੀਆਈਏ ਸਟਾਫ ਦੀ ਟੀਮ ਉਸ ਨੂੰ ਕਪੂਰਥਲਾ ਜੇਲ੍ਹ ਤੋਂ ਰਿਮਾਂਡ ’ਤੇ ਲਿਆ ਰਹੀ ਸੀ। ਦੱਸਿਆ ਜਾਂਦਾ ਹੈ ਕਿ ਇਸ ਦੌਰਾਨ ਉਹ ਪੁਲਿਸ ਟੀਮ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।

ਕਿਹਾ ਜਾਂਦਾ ਹੈ ਕਿ ਮੂਸੇਵਾਲਾ ਕਤਲ ਨੂੰ ਲੈ ਕੇ ਉਸ ਦੀ ਲਾਰੇਂਸ ਬਿਸਨੋਈ ਨਾਲ ਗੱਲਬਾਤ ਹੋਈ ਸੀ। ਦੋਵਾਂ ਨੇ 27 ਮਈ ਨੂੰ ਕਾਨਫਰੰਸ ਕਾਲ ਤੋਂ ਗੱਲ ਕੀਤੀ ਸੀ ਅਤੇ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਨੂੰ ਗੋਲੀ ਮਾਰਨ ਵਾਲਿਆਂ ’ਚ ਦੀਪਕ ਟੀਨੂੰ ਵੀ ੋਸ਼ਾਮਲ ਦੱਸਿਆ ਜਾਂਦਾ ਹੈ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਲਾਰੇਂਸ ਬਿਸਨੋਈ ਵੀ ਪੰਜਾਬ ਪੁਲਿਸ ਦੇ ਕਬਜੇ ’ਚ ਹੈ। ਉਸ ਨੂੰ ਦਿੱਲੀ ਤੋਂ ਪੰਜਾਬ ਪੁਲਿਸ ਰਿਮਾਂਡ ’ਤੇ ਲੈ ਕੇ ਆਈ ਸੀ। ਲਾਰੇਂਸ ਬਿਸਨੋਈ ਤੋਂ ਪੁੱਛਗਿੱਛ ਦੇ ਆਧਾਰ ’ਤੇ ਕਈ ਦੋਸੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਅੰਮਿ੍ਰਤਸਰ ਨੇੜੇ ਇੱਕ ਪਿੰਡ ’ਚ ਪੁਲਿਸ ਨਾਲ ਮੁਕਾਬਲੇ ’ਚ ਦੋਵੇਂ ਮੁਲਜਮ ਮਾਰੇ ਗਏ ਸਨ। ਇਸ ਮਾਮਲੇ ’ਚ ਹੁਣ ਤੱਕ 11 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਜਾ ਚੁੱਕਿਆ ਹੈ।

Related Articles

Leave a Comment