ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਰੋਸ ਮਾਰਚ ਕੱਢਕੇ ਕੀਤਾ ਪ੍ਰਦਰਸ਼ਨ
ਗੂਰੂ ਹਰਸਹਾਏ, 2 ਅਕਤੂਬਰ : ਆਲ ਪੰਜਾਬ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਗੂਰੂ ਹਰਸਹਾਏ ਵਿਖੇ ਰੋਸ ਮਾਰਚ ਕੱਢਕੇ ਸਰਕਾਰ ਖਿਲਾਫ ਨਾਅਰੇਬਾਜੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਰੇਲਵੇ ਪਾਰਕ ’ਚ ਵੱਡੀ ਗਿਣਤੀ ’ਚ ਇਕੱਤਰਤਾ ਕਰਕੇ ਆਂਗਣਵਾੜੀ ਵਰਕਰਾਂ ਨੇ ਲਾਈਟਾਂ ਵਾਲੇ ਚੌਕ ਤੱਕ ਰੋਸ ਮਾਰਚ ਕੱਢਿਆ। ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਯੂਨੀਅਨ ਨੇ ਸਰਕਾਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ।