ਪੰਜਾਬ ’ਚ ਲਗਭਗ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜੀਰੋ ਬਿਜਲੀ ਬਿਲ ਆਇਆ : ਭਗਵੰਤ ਮਾਨ
ਅਹਿਮਦਾਬਾਦ, 2 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ ’ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਪੰਜਾਬ ’ਚ 72 ਲੱਖ ਘਰਾਂ ’ਚੋਂ ਲਗਭਗ 50 ਲੱਖ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ। ਸਰਦੀਆਂ ’ਚ 90 ਫ਼ੀਸਦੀ ਘਰਾਂ ਦਾ ਬਿੱਲ ਜ਼ੀਰੋ ਆਵੇਗਾ। ਉਨ੍ਹਾਂ ਕਿਹਾ ਕਿ ਜਦੋਂ ਇਹ ਸਭ ਦਿੱਲੀ ਅਤੇ ਪੰਜਾਬ ’ਚ ਹੋ ਸਕਦਾ ਹੈ ਤਾਂ ਦੇਸ਼ ਦੇ ਹਰ ਸੂਬੇ ’ਚ ਕਿਉਂ ਨਹੀਂ?