ਨੌਜਵਾਨਾਂ ਨੇ ਕਿਸਾਨ ਆਗੂ ਉਗਰਾਹਾਂ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
ਬਰਨਾਲਾ, 2 ਅਕਤੂਬਰ : ਬਰਨਾਲਾ-ਮਾਨਸਾ ਮੁੱਖ ਮਾਰਗ ’ਤੇ ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਨੌਜਵਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਉਂਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਂਗਰਾਹਾਂ ਦਾ ਪੂਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਕਿਹਾ ਕਿ ਕਿਸਾਨ ਆਗੂ ਉਂਗਰਾਹਾਂ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਅਤੇ ਹੋਰ ਸਿੱਖ ਆਗੂਆਂ ਖਿਲਾਫ਼ ਭੱਦੀ ਸ਼ਬਦਾਵਲੀ ਬੋਲ ਕੇ ਸਿੱਖ ਆਗੂਆਂ ਨੂੰ ਜਨਤਕ ਇਕੱਠ ’ਚ ਬਦਨਾਮ ਕੀਤਾ ਹੈ, ਜਿਸ ਦਾ ਕਿ ਸਿੱਖ ਕੌਮ ਨਾਲ ਸੰਬੰਧਿਤ ਨੌਜਵਾਨਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।