Home » ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸ਼ੁਰੂ, ਭਾਜਪਾ ਕਰੇਗੀ ਬਾਈਕਾਟ

ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸ਼ੁਰੂ, ਭਾਜਪਾ ਕਰੇਗੀ ਬਾਈਕਾਟ

by Rakha Prabh
148 views

ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸ਼ੁਰੂ, ਭਾਜਪਾ ਕਰੇਗੀ ਬਾਈਕਾਟ
ਚੰਡੀਗੜ੍ਹ, 3 ਅਕਤੂਬਰ : ਪੰਜਾਬ ਵਿਧਾਨ ਸਭਾ ’ਚ ਸੋਮਵਾਰ ਦਾ ਦਿਨ ਇਤਿਹਾਸਕ ਹੋਵੇਗਾ ਕਿਉਂਕਿ ਵਿਧਾਨ ਸਭਾ ਦੇ ਇਤਿਹਾਸ ’ਚ ਪਹਿਲੀ ਵਾਰ ਹੋਵੇਗਾ ਜਦੋਂ ਸਰਕਾਰ ਵੱਲੋਂ ਲਿਆਂਦੇ ਗਏ ਭਰੋਸੇ ਦੇ ਮਤੇ ’ਤੇ ਬਹਿਸ ’ਤੇ ਵੋਟਿੰਗ ਹੋਵੇਗੀ। ਹਾਲਾਂਕਿ 92 ਵਿਧਾਇਕਾਂ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੋਈ ਖ਼ਤਰਾ ਨਹੀਂ ਪਰ 25 ਵਿਧਾਇਕਾਂ ਵਾਲੀ ਵਿਰੋਧੀ ਧਿਰ ਵੱਖ-ਵੱਖ ਰੂਪ ’ਚ ਆਪਣੀ ਤਾਕਤ ਦਿਖਾਉਣ ਦੀ ਕੋਸ਼ਿਸ਼ ਕਰੇਗੀ।

ਭਾਰਤੀ ਜਨਤਾ ਪਾਰਟੀ ਦੇ ਦੋਵੇਂ ਹੀ ਵਿਧਾਇਕ ਭਲਕੇ ਸਦਨ ਦਾ ਹਿੱਸਾ ਨਹੀਂ ਬਣਨਗੇ। ਉਧਰ ਕਾਂਗਰਸ ਨੇ ਸਰਕਾਰ ਨੂੰ ਭਰੋਸੇ ਦੇ ਮਤੇ ਦੀ ਮਨਸ਼ਾ ’ਤੇ ਘੇਰਨ ਦੀ ਤਿਆਰੀ ਕਰ ਲਈ ਹੈ। ਜਦਕਿ ਚਾਰ ਮੈਂਬਰਾਂ ਵਾਲਾ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਿਧਾਇਕਾਂ ਵੱਲੋਂ ਵੀ ਵੋਟਿੰਗ ’ਚ ਹਿੱਸਾ ਨਾ ਲੈਣ ਦੀ ਸੰਭਾਵਨਾ ਹੈ।

ਦੱਸਣਾ ਬਣਦਾ ਹੈ ਕਿ ‘ਆਪ’ ਸਰਕਾਰ ਵੱਲੋਂ ਭਾਜਪਾ ’ਤੇ ਆਪ੍ਰੇਸ਼ਨ ਲੋਟਸ ਤਹਿਤ ਵਿਧਾਇਕਾਂ ਨੂੰ ਖ਼ਰੀਦਣ ਦਾ ਦੋਸ਼ ਲਾਇਆ ਸੀ। ਇਸ ਤੋਂ ਬਾਅਦ 27 ਸਤੰਬਰ ਨੂੰ ਮੁੱਖ ਮੰਤਰੀ ਨੇ ਵਿਧਾਨ ਸਭਾ ਦੇ ਇਜਲਾਸ ’ਚ ਭਰੋਸੇ ਦਾ ਮਤਾ ਪੇਸ਼ ਕੀਤਾ ਸੀ। ਸੋਮਵਾਰ 3 ਅਕਤੂਬਰ ਨੂੰ ਇਸ ਮਤੇ ’ਤੇ ਬਹਿਸ ਹੋਣੀ ਹੈ। ਹੁਣ ਤੱਕ ਦੇ ਇਜਲਾਸ ’ਚ ਆਮ ਆਦਮੀ ਪਾਰਟੀ ਆਪਣੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਦੀ ਵਾਇਰਲ ਵੀਡੀਓ ਨੂੰ ਲੈ ਕੇ ਘਿਰੀ ਰਹੀ ਹੈ। ਕਿਉਂਕਿ ਵਿਧਾਨ ਸਭਾ ਦੇ ਦੋ ਦਿਨ ਕਾਂਗਰਸ ਨੇ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਜ਼ਬਰਦਸਤ ਹੰਗਾਮਾ ਕੀਤਾ।

Related Articles

Leave a Comment