ਵਿਜੀਲੈਂਸ ਬਿਊਰੋ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
ਲੁਧਿਆਣਾ, 3 ਅਕਤੂਬਰ : ਲੁਧਿਆਣਾ ਵਿਜੀਲੈਂਸ ਬਿਊਰੋ ਵੱਲੋਂ ਮਾਲ ਵਿਭਾਗ ਦੇ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਰਫਤਾਰ ਕੀਤੇ ਜਾਣ ਦਾ ਸਮਾਚਾਰ ਹੈ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਜਸਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ। ਉਹ ਮਾਲ ਹਲਕਾ ਹਠੂਰ ’ਚ ਬਤੌਰ ਪਟਵਾਰੀ ਤਾਇਨਾਤ ਹੈ।
ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਹਠੂਰ ਦੇ ਰਹਿਣ ਵਾਲੇ ਰੇਸ਼ਮ ਸਿੰਘ ਨੇ ਉਨ੍ਹਾਂ ਪਾਸ ਸ਼ਿਕਾਇਤ ਕੀਤੀ ਸੀ ਕਿ ਉਕਤ ਪਟਵਾਰੀ ਉਨ੍ਹਾਂ ਦੀ ਜਮੀਨ ਦੀ ਵੰਡ ਦੇ ਇੰਤਕਾਲ ਲਈ 75 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਅੱਜ ਪਟਵਾਰੀ ਨੇ ਉਨ੍ਹਾਂ ਪਾਸੋਂ ਪੰਜ ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਲੈਣੀ ਸੀ। ਵਿਜੀਲੈਂਸ ਬਿਊਰੋ ਨੇ ਫੌਰੀ ਕਾਰਵਾਈ ਕਰਦਿਆਂ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ।