Big Breaking : ਬਰਖ਼ਾਸਤ ਥਾਣੇਦਾਰ ਦਾ ਅਦਾਲਤ ਨੇ ਦਿੱਤਾ 4 ਦਿਨ ਦਾ ਪੁਲਿਸ ਰਿਮਾਂਡ
ਮਾਨਸਾ, 3 ਅਕਤੂਬਰ : ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ ’ਚ ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਦਾ ਸਥਾਨਕ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਡੀ.ਜੀ.ਪੀ. ਪੰਜਾਬ ਦੇ ਨਿਰਦੇਸ਼ਾਂ ’ਤੇ ਉਪਰੋਕਤ ਥਾਣੇਦਾਰ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਗਿ੍ਰਫ਼ਤਾਰੀ ਉਪਰੰਤ ਥਾਣੇਦਾਰ ਨੂੰ ਮਹਿਕਮੇ ’ਚੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ ਸੀ। ਥਾਣੇਦਾਰ ਨੂੰ ਅਦਾਲਤ ’ਚ ਪੇਸ਼ ਕਰਨ ਤੋਂ ਪਹਿਲਾਂ ਸਥਾਨਕ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ।