Home » ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ.295 ਬਲਾਕ ਜ਼ੀਰਾ ਦੀ ਹੋਈ ਮਹੀਨਾਵਾਰ ਮੀਟਿੰਗ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ.295 ਬਲਾਕ ਜ਼ੀਰਾ ਦੀ ਹੋਈ ਮਹੀਨਾਵਾਰ ਮੀਟਿੰਗ

by Rakha Prabh
68 views

ਜ਼ੀਰਾ, 3 ਅਕਤੂਬਰ : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ.295 ਬਲਾਕ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾਕਟਰ ਆਤਮਾ ਸਿੰਘ ਤੇ ਜ਼ਿਲ੍ਹਾ ਕਮੇਟੀ ਮੈਂਬਰ ਡਾਕਟਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਪਿੰਡਾਂ ਤੇ ਸ਼ਹਿਰਾਂ ਦੇ ਸਲੱਮ ਏਰੀਆ ਵਿੱਚ ਕੰਮ ਕਰਦੇ ਪ੍ਰੈਕਟੀਸ਼ਨਰਾ ਨੂੰ ਆ ਰਹੀਆਂ ਸਮੱਸਿਆਵਾਂ ਤੇ ਵਿਚਾਰਾਂ ਕੀਤੀਆਂ ਗਈਆਂ ਤੇ ਉਨ੍ਹਾਂ ਦੇ ਹੱਲ ਸੁਲਝਾਏ ਗਏ। ਅੱਜ ਦੀ ਮੀਟਿੰਗ ਵਿੱਚ ਬਲਾਕ ਧਰਮਕੋਟ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਡਾਕਟਰ ਹਰਮੀਤ ਸਿੰਘ ਲਾਡੀ ਵਿਸ਼ੇਸ਼ ਤੌਰ ਤੇ ਪਹੁੰਚੇ।ਉਹਨਾਂ ਨੇ ਸੂਬਾ ਕਮੇਟੀ ਪ੍ਰਧਾਨ ਵੈਦ ਧੰਨਾ ਮੱਲ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਭਾਰੀ ਗਿਣਤੀ ਵਿੱਚ ਪਹੁੰਚੇ ਪ੍ਰੈਕਟੀਸ਼ਨਰਾ ਨੂੰ ਸੰਬੋਧਨ ਕਰਦਿਆਂ ਕਿਹਾ ਯੂਨੀਅਨ ਨੂੰ ਵੱਧ ਤੋਂ ਵੱਧ ਮਜ਼ਬੂਤ ਕਰੋ ਤੇ ਸਾਫ ਸੁਥਰਾ ਕੰਮ ਕਰਦੇ ਪ੍ਰੈਕਟੀਸ਼ਨਰਾ ਨੂੰ ਮੈਂਬਰ ਬਣਾਉ ਤਾਂ ਕਿ ਪਿਛਲੇ ਬਹੁਤ ਲੰਮੇ ਸਮੇ ਤੋਂ ਚੱਲ ਰਹੀ ਐਸੋਸੀਏਸ਼ਨ ਦੇ ਸਾਫ ਸੁਥਰੇ ਵੱਕਾਰ ਨੂੰ ਦਾਗ ਨਾ ਲੱਗੇ। ਕਿਉਂਕਿ ਸਾਡੀ ਜੱਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਵੱਖ ਵੱਖ ਭਰਾਤਰੀ ਜਥੇਬੰਦੀਆਂ ਦਾ ਸਾਥ ਦਿੰਦੀ ਆ ਰਹੀ ਹੈ ਤੇ ਵੱਖ ਵੱਖ ਸਮੇਂ ਵੱਖ ਵੱਖ ਥਾਵਾਂ ਤੇ ਲੋਕ ਭਲਾਈ ਕੰਮ ਫਰੀ ਮੈਡੀਕਲ ਸਹੂਲਤਾਂ ਦਿੰਦੀ ਆ ਰਹੀ ਹੈ। ਜੱਥੇਬੰਦੀ ਦੇ ਵੱਖ ਵੱਖ ਬਲਾਕਾਂ ਵੱਲੋਂ ਖੂਨਦਾਨ ਕੈਂਪ ਵੀ ਲਗਾਏ ਗਏ ਹਨ।

ਬਲਾਕ ਜ਼ੀਰਾ ਦੇ ਪ੍ਰਧਾਨ ਡਾਕਟਰ ਆਤਮਾ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾਕਟਰ ਗੁਰਦਿੱਤ ਸਿੰਘ ਨੇ ਪ੍ਰੈਕਟੀਸ਼ਨਰਾ ਨੂੰ ਸੰਬੋਧਨ ਕਰਦਿਆਂ ਸਰਕਾਰ ਤੋਂ ਚਿਰੋਕਣੀ ਮੰਗ ਕਰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਬੰਦ ਆਰ ਐਮ ਪੀ ਰਜਿਸ਼ਟੇਸ਼ਨ ਖੋਲੀ ਜਾਵੇ ਜਾਂ ਕੋਈ ਸ਼ਾਰਟ ਟਰਮ ਕੋਰਸ ਕਰਵਾ ਕੇ ਪ੍ਰੈਕਟੀਸ਼ਨਰਾ ਨੂੰ ਬੇਖੌਫ਼ ਕੰਮ ਕਰਨ ਦਾ ਅਧਿਕਾਰ ਦਿੱਤਾ ਜਾਵੇ। ਕਿਉਂਕਿ ਪਿਛਲੀਆਂ ਸਰਕਾਰਾਂ ਭਾਵੇਂ ਅਕਾਲੀ ਦਲ ਜਾਂ ਕਾਂਗਰਸ ਹੋਵੇ ਸਭ ਨੇ ਸਾਡੇ ਨਾਲ ਵਾਅਦੇ ਕਰ ਕੇ ਵਾਦਾ ਖਿਲਾਫੀ ਕੀਤੀ। ਹੁਣ ਦੀ ਮੌਜੂਦਾ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਸਾਡਾ ਮਸਲਾ ਹੱਲ ਨਹੀਂ ਕਰ ਰਹੀ ਹੈ। ਸਰਕਾਰ ਨੇ ਜੇਕਰ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾਂ ਪ੍ਰਸਾਸ਼ਨਿਕ ਤੌਰ ਤੇ ਤੰਗ ਪ੍ਰੇਸ਼ਾਨ ਕੀਤਾ ਤਾਂ ਪੂਰੇ ਪੰਜਾਬ ਵਿੱਚ ਡੇਢ ਲੱਖ ਦੇ ਕਰੀਬ ਪ੍ਰੈਕਟਿਸ ਕਰਦੇ ਪ੍ਰੈਕਟੀਸ਼ਨਰਾਂ ਵੱਲੋਂ ਵੱਡੇ ਪੱਧਰ ਤੇ ਸੰਘਰਸ਼ ਵਿੱਢਦੇ ਹੋਏ ਸਰਕਾਰ ਦੀਆਂ ਕੋਝੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।ਇਸ ਮੌਕੇ ਤੇ ਬੋਲਦਿਆਂ ਜ਼ਿਲ੍ਹਾ ਕਮੇਟੀ ਮੈਂਬਰ ਡਾਕਟਰ ਜਸਵਿੰਦਰ ਸਿੰਘ ਸੁੱਖੇ ਵਾਲਾ ਨੇ ਕਿਹਾ ਲੋਕ ਭਲਾਈ ਕਾਰਜ ਕਰਦੇ ਹੋਏ ਯੂਨੀਅਨ ਦੇ ਮੈਂਬਰਾਂ ਵੱਲੋਂ ਡਾਕਟਰ ਬੂਟਾ ਸਿੰਘ ਦੀ ਅਗਵਾਈ ਹੇਠ ਪਿੰਡ ਮਨਸੂਰਵਾਲ ਵਿੱਚ ਮਾਲਬਰੋਜ਼ ਸ਼ਰਾਬ ਫੈਕਟਰੀ ਦੇ ਅੱਗੇ ਲੱਗੇ ਧਰਨੇ ਤੇ ਫਰੀ ਮੈਡੀਕਲ ਕੈਂਪ ਲਗਾਇਆ ਗਿਆ ਹੈ। ਜਨਰਲ ਸਕੱਤਰ ਡਾਕਟਰ ਹਰਵਿੰਦਰ ਸਿੰਘ ਨੇ ਸੂਬਾ ਕਮੇਟੀ ਤੇ ਜ਼ਿਲ੍ਹਾ ਕਮੇਟੀ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ।

ਮੀਟਿੰਗ ਵਿੱਚ ਆਸ ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਪ੍ਰੈਕਟੀਸ਼ਨਰ ਸ਼ਾਮਿਲ ਹੋਏ ਜਿਹਨਾਂ ਵਿੱਚ ਮੁੱਖ ਤੌਰ ਤੇ ਜਸਵਿੰਦਰ ਸਿੰਘ ਸੋਢੀ ਵਾਲਾ,ਜਰਨੈਲ ਸਿੰਘ, ਸੁਖਦੀਪ ਸਿੰਘ, ਗੁਰਪ੍ਰੀਤ ਸਿੰਘ ਸੋਢੀ ਵਾਲਾ, ਕੁਲਬੀਰ ਸਿੰਘ, ਰਾਜ ਕੁਮਾਰ, ਹਰਬੰਸ ਸਿੰਘ, ਪੂਰਨ ਸਿੰਘ, ਰਾਜਵਿੰਦਰ ਸਿੰਘ, ਕੁਲਵੰਤ ਸਿੰਘ, ਗੁਰਜੀਤ ਸਿੰਘ, ਸੰਦੀਪ ਸਿੰਘ, ਹਰਦੀਪ ਸਿੰਘ, ਲਖਵਿੰਦਰ ਸਿੰਘ, ਯਾਦਵਿੰਦਰ ਸਿੰਘ, ਅਜ਼ਮੇਰ ਸਿੰਘ, ਵਿਜੇ ਕੁਮਾਰ, ਸਲਵਿੰਦਰ ਸਿੰਘ, ਜਸਵਿੰਦਰ ਸਿੰਘ ਵਲਟੋਹਾ, ਸੁਰਜੀਤ ਸਿੰਘ, ਹਰਚਰਨ ਸਿੰਘ, ਰਾਜਨਦੀਪ ਸਿੰਘ, ਰਮਨਦੀਪ ਸਿੰਘ, ਕੁਲਵਿੰਦਰ ਸਿੰਘ, ਮੁਖਤਿਆਰ ਸਿੰਘ, ਮਨਪ੍ਰੀਤ ਸਿੰਘ ਚੂਚਕ ਵਿੰਡ, ਤਰਸੇਮ ਸਿੰਘ, ਸਿੰਦਰਪਾਲ ਸਿੰਘ, ਵਤਨਦੀਪ ਸਿੰਘ, ਗੁਰਵਿੰਦਰ ਸਿੰਘ ਲਹੁੱਕੇ, ਜਗਮੀਤ ਸਿੰਘ, ਲਵਲੀ ਸਿੰਘ, ਗੁਰਵਿੰਦਰ ਸਿੰਘ ਚੋਹਲਾ, ਬੋਹੜ ਸਿੰਘ, ਮਨਪ੍ਰੀਤ ਸਿੰਘ ਜੀਰਾ, ਵਰਿੰਦਰ ਸਿੰਘ, ਹਰਜਿੰਦਰ ਸਿੰਘ, ਗੁਰਮੀਤ ਸਿੰਘ, ਬਚਿੱਤਰ ਸਿੰਘ, ਜਸਕਰਨ ਸਿੰਘ,ਗੁਰਪ੍ਰੀਤ ਸਿੰਘ ਜ਼ੀਰਾ, ਪਵਨਵੀਰ, ਗਗਨਦੀਪ ਸਿੰਘ, ਨਛੱਤਰ ਸਿੰਘ, ਹਰਪਾਲ ਸਿੰਘ, ਗੁਰਮੁੱਖ ਸਿੰਘ, ਮਨਜੀਤ ਸਿੰਘ, ਗੁਰਜੋਤ ਸਿੰਘ, ਕਸ਼ਮੀਰ ਸਿੰਘ ਤੇ ਸੰਤੋਖ ਸਿੰਘ ਆਦਿ।

Related Articles

Leave a Comment