ਭਾਰਤ-ਪਾਕਿ ਸਰਹੱਦ ’ਤੇ ਪੁਰਾਣੀ ਸੁੰਦਰਗੜ੍ਹ ਚੌਕੀ ਨੇੜੇ ਡਰੋਨ ਦੀ ਹਲਚਲ
ਅਜਨਾਲਾ, 4 ਅਕਤੂਬਰ : ਭਾਰਤ-ਪਾਕਿਸਤਾਨ ਸਰਹੱਦ ’ਤੇ ਥਾਣਾ ਅਜਨਾਲਾ ਅਧੀਨ ਆਉਂਦੀ ਚੌਂਕੀ ਪੁਰਾਣੀ ਸੁੰਦਰਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵੱਲੋਂ ਰਾਤ ਸਮੇਂ ਡਰੋਨ ਦੀ ਹਲਚਲ ਦੇਖੀ ਗਈ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਬੀ.ਐਸ.ਐਫ. ਦੇ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ ਤਾਂ ਉਨ੍ਹਾਂ ਤੁਰੰਤ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਨੂੰ ਵਾਪਸ ਚਲਾ ਗਿਆ। ਉਧਰ ਸਵੇਰ ਤੋਂ ਹੀ ਬੀ.ਐਸ.ਐਫ. ਜਵਾਨਾਂ ਅਤੇ ਪੁਲਿਸ ਵਲੋਂ ਡਰੋਨ ਵਾਲੇ ਖੇਤਰ ’ਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ