Big News : ਦਵਾਈਆਂ ਦੀ ਫੈਕਟਰੀ ’ਚ ਲੱਗੀ ਅੱਗ, ਹੋਇਆ ਲੱਖਾਂ ਦਾ ਨੁਕਸਾਨ
ਕਰਨਾਲ, 4 ਅਕਤੂਬਰ : ਸੈਕਟਰ-3 ਸਥਿਤ ਇਕ ਦਵਾਈਆਂ ਦੀ ਫੈਕਟਰੀ ’ਚ ਲੱਗੀ ਅੱਗ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬਿ੍ਰਗੇਡ ਦੀਆਂ ਕਈ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।
ਦੱਸਿਆ ਜਾ ਰਿਹਾ ਹੈ ਕਿ ਅੱਜ ਬਾਅਦ ਦੁਪਹਿਰ ਉਕਤ ਫੈਕਟਰੀ ’ਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਫੈਕਟਰੀ ’ਚ ਭਗਦੜ ਮੱਚ ਗਈ ਅਤੇ ਫੈਕਟਰੀ ’ਚ ਕੰਮ ਕਰਦੇ 100 ਤੋਂ ਵੱਧ ਵਰਕਰ ਫੈਕਟਰੀ ਤੋ ਬਾਹਰ ਆ ਗਏ ਅਤੇ ਇਸ ਦੀ ਸੂਚਨਾ ਤੁਰੰਤ ਫਾਇਰ ਬਿ੍ਰਗੇਡ ਨੂੰ ਦਿੱਤੀ ਗਈ। ਦੇਖਦੇ ਹੀ ਦੇਖਦੇ ਅੱਗ ਪੂਰੀ ਤਰ੍ਹਾਂ ਫੈਲ ਗਈ।
ਮੌਕੇ ’ਤੇ ਦਰਜਨ ਤੋਂ ਵੱਧ ਪਹੁੰਚੀਆਂ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਅਤੇ ਅਮਲੇ ਨੇ ਦੋ ਘੰਟਿਆਂ ਤੋਂ ਵੱਧ ਦੀ ਸਖ਼ਤ ਮਿਹਨਤ ਕਰਕੇ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨ ਦਾ ਹਾਲੇ ਕੁੱਝ ਪਤਾ ਨਹੀਂ ਹੈ ਪਰ ਅੱਗ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਜ਼ਰੂਰ ਹੋ ਗਿਆ ਹੈ।