Home » ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸਵਤ ਮੰਗਣ ਦੇ ਦੋਸ਼ ’ਚ ਮਾਲ ਪਟਵਾਰੀ ਅਤੇ ਨਿੱਜੀ ਸਹਾਇਕ ਖਿਲਾਫ਼ ਮਾਮਲਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸਵਤ ਮੰਗਣ ਦੇ ਦੋਸ਼ ’ਚ ਮਾਲ ਪਟਵਾਰੀ ਅਤੇ ਨਿੱਜੀ ਸਹਾਇਕ ਖਿਲਾਫ਼ ਮਾਮਲਾ ਦਰਜ

by Rakha Prabh
111 views

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸਵਤ ਮੰਗਣ ਦੇ ਦੋਸ਼ ’ਚ ਮਾਲ ਪਟਵਾਰੀ ਅਤੇ ਨਿੱਜੀ ਸਹਾਇਕ ਖਿਲਾਫ਼ ਮਾਮਲਾ ਦਰਜ
ਚੰਡੀਗੜ੍ਹ, 5 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸਟਾਚਾਰ ਖਿਲਾਫ਼ ਚਲਾਈ ਮੁਹਿੰਮ ਦੌਰਾਨ ਮਾਲ ਹਲਕਾ ਪੱਲਾ ਮੇਘਾ ਜ਼ਿਲ੍ਹਾ ਫਿਰੋਜਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਅਤੇ ਉਸ ਦੇ ਮੁਨਸੀ ਜਰਨੈਲ ਸਿੰਘ ਖਿਲਾਫ ਕ੍ਰਮਵਾਰ 10 ਹਜ਼ਾਰ ਅਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦੇ ਆਰੋਪ ਤਹਿਤਭਿ੍ਰਸਟਾਚਾਰ ਦਾ ਮਾਮਲਾ ਦਰਜ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਇਹ ਮਾਮਲਾ ਭਿ੍ਰਸਟਾਚਾਰ ਵਿਰੋਧੀ ਹੈਲਪਲਾਈਨ ’ਤੇ ਜਗਤਾਰ ਸਿੰਘ ਵਾਸੀ ਪਿੰਡ ਲੰਗੇਆਣਾ ਫਿਰੋਜ਼ਪੁਰ ਵੱਲੋਂ ਕੀਤੀ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਤਿਆਰ ਕੀਤੀ ਜਾਂਚ ਰਿਪੋਰਟ ਤੋਂ ਬਾਅਦ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਦਰਜ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਆਰੋਪ ਲਗਾਇਆ ਹੈ ਕਿ ਉਕਤ ਪਟਵਾਰੀ ਅਤੇ ਉਸ ਦਾ ਕਾਰਿੰਦਾ ਉਸ ਦੀ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਹੇ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਨਿੱਜੀ ਵਿਅਕਤੀ ਨੇ ਪਟਵਾਰੀ ਦੀ ਤਰਫੋਂ ਉਸ ਦੀ ਪੁਸਤੈਨੀ ਜਮੀਨ ਦੇ ਇੰਤਕਾਲ ਅਤੇ ਗਿਰਦਾਵਰੀ ਦੀਆਂ ਨਕਲਾਂ ਦੇਣ ਲਈ 50,000 ਰੁਪਏ ਦੀ ਰਿਸਵਤ ਦੀ ਮੰਗ ਕੀਤੀ ਹੈ ਅਤੇ ਉਸ ਨੇ ਫੋਨ ’ਤੇ ਇਹ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

ਇੱਕ ਹੋਰ ਮਾਮਲੇ ’ਚ ਵਿਜੀਲੈਂਸ ਬਿਊਰੋ ਨੇ ਅਮਨ ਮਸੀਹ, ਰੀਡਰ ਟੂ ਤਹਿਸੀਲਦਾਰ, ਫਿਰੋਜ਼ਪੁਰ ਅਤੇ ਸੁਰਜੀਤ ਸਿੰਘ, ਸਰਕਲ ਕਾਨੂੰਗੋ, ਹਲਕਾ ਆਰਿਫਕੇ, ਫਿਰੋਜ਼ਪੁਰ ਦੇ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅੰਗਰੇਜ ਸਿੰਘ ਵਾਸੀ ਪਿੰਡ ਦੁੱਲਾ ਸਿੰਘ ਵਾਲਾ ਫਿਰੋਜ਼ਪੁਰ ਨੇ ਉਕਤ ਵਿਅਕਤੀਆਂ ਖਿਲਾਫ ਟੋਲ ਫਰੀ ਐਂਟੀ ਕੁਰੱਪਸਨ ਹੈਲਪਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਹੈ ਜਿਸ ’ਚ ਸ਼ਿਕਾਇਤਕਰਤਾ ਨੇ ਆਰੋਪ ਲਗਾਇਆ ਹੈ ਕਿ ਉਸ ਦੀ ਜਮੀਨ ਦਾ ਕਬਜਾ ਦਿਵਾਉਣ ਬਾਰੇ ਅਦਾਲਤੀ ਹੁਕਮਾਂ ਨੂੰ ਲਾਗੂ ਕਰਾਉਣ ਬਦਲੇ ਉਕਤ ਮੁਲਜਮ ਰੀਡਰ ਨੇ 20 ਹਜਾਰ ਰੁਪਏ ਸਬੰਧਤ ਤਹਿਸੀਲਦਾਰ ਲਈ ਅਤੇ 5 ਹਜਾਰ ਰੁਪਏ ਆਪਣੇ ਲਈ ਰਿਸ਼ਵਤ ਦੀ ਮੰਗ ਕੀਤੀ ਹੈ। ਉਸਨੇ ਹੋਰ ਆਰੋਪ ਲਗਾਇਆ ਕਿ ਉਕਤ ਕਾਨੂੰਗੋ ਨੇ ਵਿਰੋਧੀ ਧਿਰ ਨਾਲ ਮਿਲੀਭੁਗਤ ਕਰਕੇ ਇਸ ਕੇਸ ’ਚ ਕਬਜਾ ਵਾਰੰਟਾਂ ਨੂੰ ਤੁਰੰਤ ਲਾਗੂ ਨਹੀਂ ਕੀਤਾ ਸਗੋਂ ਦੇਰੀ ਵੀ ਕੀਤੀ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈ.ਪੀ.ਸੀ ਦੀ ਧਾਰਾ 420, 465, 466, 468, 471, 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related Articles

Leave a Comment