ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਪੀਕਰ ਅਤੇ ਡਿਪਟੀ ਸਪੀਕਰ ਨੇ ਜਨਤਾ ਨੂੰ ਦੁਸ਼ਹਿਰੇ ਦੀ ਦਿੱਤੀ ਵਧਾਈ
ਚੰਡੀਗੜ੍ਹ, 5 ਅਕਤੂਬਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਦੁਸ਼ਹਿਰੇ ਦੇ ਪਵਿੱਤਰ ਤਿਉਹਾਰਾਂ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਕਿਹਾ ਕਿ ਆਓ ਨੇਕੀ ਅਤੇ ਸੱਚਾਈ ਦੀ ਰਾਹ ’ਤੇ ਚੱਲਣ ਦਾ ਪ੍ਰਣ ਕਰੀਏ ਅਤੇ ਬੁਰਾਈਆਂ ਨੂੰ ਸਮਾਜ ਅਤੇ ਜੀਵਨ ’ਚੋਂ ਖਤਮ ਕਰੀਏ।
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੁਸ਼ਹਿਰੇ ਦੇ ਪਵਿੱਤਰ ਤਿਉਹਾਰਾਂ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨਾਂ ਨੂੰ ਸਹਿਣਸ਼ੀਲਤਾ, ਸਦਭਾਵਨਾ ਅਤੇ ਆਦਰਸ਼ਾਂ ਦੀਆਂ ਰਵਾਇਤਾਂ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਹੈ।
ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਰਾਮ ਦੀ ਲੰਕਾ ’ਤੇ ਜਿੱਤ ਦੇ ਸੰਦਰਭ ’ਚ ਮਨਾਇਆ ਜਾਂਦਾ ਦੁਸ਼ਹਿਰਾ ਸਾਨੂੰ ਚੰਗਿਆਈ ਅਤੇ ਉੱਚ ਕਦਰਾਂ-ਕੀਮਤਾਂ ’ਤੇ ਚੱਲਣ ਦੀ ਸੇਧ ਦਿੰਦਾ ਹੈ। ਉਨ੍ਹਾਂ ਕਿਹਾ ਕਿ ਦੁਸ਼ਹਿਰੇ ਦਾ ਤਿਉਹਾਰਾਂ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੁਸ਼ਹਿਰੇ ਨਾਲ ਸਬੰਧਤ ਘਟਨਾਵਾਂ ਨੈਤਿਕ ਕਦਰਾਂ-ਕੀਮਤਾਂ ਦੇ ਆਦਰਸ਼ਾਂ ਨੂੰ ਉਤਸ਼ਾਹਤ ਕਰਨ ਲਈ ਹਮੇਸ਼ਾ ਸਾਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ। ਉਨ੍ਹਾਂ ਨੇ ਲੋਕਾਂ ਨੂੰ ਇਹ ਤਿਓਹਾਰ ਫਿਰਕੂ ਸਦਭਾਵਨਾ, ਆਪਸੀ ਮੇਲ-ਮਿਲਾਪ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।