ਬਰਾਤ ਵਾਲੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜਤਾਇਆ ਦੁੱਖ
ਪੌੜੀ, 5 ਅਕਤੂਬਰ : ਬਾਰਾਤੀ ਹਰਿਦੁਆਰ ਤੋਂ ਪੌੜੀ ਦੁਲਹਨ ਲੈਣ ਜਾ ਰਹੇ ਸਨ ਪਰ ਇਸ ਤੋਂ ਪਹਿਲਾਂ ਹੀ ਬਰਾਤ ਵਾਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਮੰਗਲਵਾਰ ਦੇਰ ਸ਼ਾਮ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਘਰ ’ਚ ਜਸ਼ਨਾਂ ਦੀ ਥਾਂ ਸੋਗ ਦੀ ਲਹਿਰ ਦੌੜ ਗਈ। ਇਸ ਹਾਦਸੇ ’ਚ 25 ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਜ਼ਖਮੀਆਂ ਨੂੰ ਖੱਡ ’ਚੋਂ ਕੱਢ ਕੇ ਹਸਪਤਾਲਾਂ ’ਚ ਭਰਤੀ ਕਰਵਾਇਆ ਗਿਆ ਹੈ।
ਗੰਭੀਰ ਜ਼ਖਮੀਆਂ ਨੂੰ ਏਮਜਜ਼ ਰਿਸ਼ੀਕੇਸ਼ ਲਿਜਾਇਆ ਜਾ ਰਿਹਾ ਹੈ। ਉੱਥੇ ਹੀ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀ ਹਾਦਸੇ ਵਾਲੀ ਥਾਂ ’ਤੇ ਪਹੁੰਚ ਰਹੇ ਹਨ। ਉਨ੍ਹਾਂ ਨੇ ਅੱਜ ਦੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਇਸ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਹੈ।
ਉੱਥੇ ਮੌਜੂਦ ਲੋਕਾਂ ’ਚ ਹੜਕੰਮਪ ਮਚ ਗਿਆ। ਹਰ ਕੋਈ ਆਪਣੇ ਜਾਣ-ਪਛਾਣ ਵਾਲਿਆਂ ਦਾ ਹਾਲ ਪੁੱਛਣ ਲਈ ਫੋਨ ਕਰਨ ਲੱਗੇ। ਦੂਰ-ਦੁਰਾਡੇ ਦਾ ਇਲਾਕਾ ਹੋਣ ਕਾਰਨ ਰਾਹਤ ਕਾਰਜਾਂ ’ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਪਰ ਇਸ ਦੌਰਾਨ ਸਥਾਨਕ ਪਿੰਡ ਵਾਸੀਆਂ ਨੇ ਹਿੰਮਤ ਦਿਖਾਈ ਅਤੇ ਖੱਡਵੱਚ ਉਤਰ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਦੀ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਰਾਹਤ ਕਾਰਜਾਂ ’ਚ ਤੇਜ਼ੀ ਲਿਆਂਦੀ ਗਈ। ਟੀਮਾਂ ਮੰਗਲਵਾਰ ਰਾਤ ਭਰ ਕੰਮ ’ਚ ਜੁਟੀਆਂ ਰਹੀਆਂ। ਟੀਮਾਂ ਨੇ ਬੁੱਧਵਾਰ ਤੜਕੇ ਵੀ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਮੰਗਲਵਾਰ ਰਾਤ ਤੋਂ ਬੁੱਧਵਾਰ ਸਵੇਰ ਤੱਕ ਚੱਲੇ ਰਾਹਤ ਕਾਰਜ ’ਚ ਖੱਡ ’ਚੋਂ 10 ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ। ਐਸਡੀਆਰਐਫ ਤੇ ਐਨਡੀਆਰਐਫ ਦੀਆਂ ਟੀਮਾਂ ਲਾਸ਼ਾਂ ਨੂੰ ਖੱਡ ’ਚੋਂ ਕੱਢਣ ’ਚ ਲੱਗੀਆਂ ਹੋਈਆਂ ਹਨ।
