Home » ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਏਆਈਜੀ ਅਸ਼ੀਸ਼ ਕਪੂਰ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਏਆਈਜੀ ਅਸ਼ੀਸ਼ ਕਪੂਰ ਗ੍ਰਿਫਤਾਰ

by Rakha Prabh
212 views

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਏਆਈਜੀ ਅਸ਼ੀਸ਼ ਕਪੂਰ ਗ੍ਰਿਫਤਾਰ
ਚੰਡੀਗੜ੍ਹ, 6 ਅਕਤੂਬਰ : ਪੰਜਾਬ ਪੁਲਿਸ ਦੇ ਏਆਈਜੀ ਆਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਦੇ ਏਆਈਜੀ ਮਨਮੋਹਨ ਕੁਮਾਰ ਨੇ ਦੱਸਿਆ ਕਿ ਐਫ ਆਈ ਆਰ ਨੰਬਰ 17 ’ਚ ਅਸ਼ੀਸ਼ ਕਪੂਰ ਗ੍ਰਿਫਤਾਰ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਏ.ਆਈ.ਜੀ.) ਆਸ਼ੀਸ਼ ਕਪੂਰ, ਪੀ.ਪੀ.ਐਸ., ਜੋ ਕਿ ਹੁਣ ਕਮਾਂਡੈਂਟ, ਚੌਥੀ ਆਈ.ਆਰ.ਬੀ, ਪਠਾਨਕੋਟ ਦੇ ਅਹੁਦੇ ’ਤੇ ਤਾਇਨਾਤ ਹੈ, ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ’ਚ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ ਅਤੇ ਏਐਸਆਈ ਹਰਜਿੰਦਰ ਸਿੰਘ ਨੂੰ ਵੀ ਮੁਲਜਮ ਵਜੋਂ ਨਾਮਜਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ’ਚ ਵਿਜੀਲੈਂਸ ਬਿਓਰੋ ਨੇ ਉਪਰੋਕਤ ਤਿੰਨੇ ਮੁਲਜਮਾਂ ਖਿਲਾਫ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Related Articles

Leave a Comment