ਵਿਧਾਇਕਾ ਨਰਿੰਦਰ ਕੌਰ ਭਰਾਜ 7 ਅਕਤੂਬਰ ਨੂੰ ਬੱਝਣਗੇ ਵਿਆਹ ਦੇ ਬੰਧਨ ’ਚ
ਸੰਗਰੂਰ, 6 ਅਕਤੂਬਰ : ਵਿਧਾਨ ਸਭਾ ਹਲਕਾ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਸ਼ੁੱਕਰਵਾਰ 7 ਅਕਤੂਬਰ ਨੂੰ ਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਹਨ।
ਨਰਿੰਦਰ ਕੌਰ ਭਰਾਜ ਸਭ ਤੋਂ ਘੱਟ ਉਮਰ ਦੀ ਵਿਧਾਇਕਾ ਅਤੇ ਆਪਣੇ ਮਾਪਿਆਂ ਦੀ ਇਕਲੌਤੀ ਬੇਟੀ ਹੈ। ਵਿਆਹ ਦੀਆਂ ਰਸਮਾਂ ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਣਗੀਆਂ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵੀ ਸਿਰਕਤ ਕਰਨਗੇ। ਵਿਆਹ ਸਮਾਗਮ ’ਚ ਪਰਿਵਾਰਕ ਮੈਂਬਰਾਂ ਸਮੇਤ ਸਿਰਫ ਚੁਣੇ ਹੋਏ ਰਿਸਤੇਦਾਰ ਅਤੇ ਮਹਿਮਾਨ ਸ਼ਾਮਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਪਰਿਵਾਰ ਵੱਲੋਂ ਚੁਣਿਆ ਗਿਆ ਉਨ੍ਹਾਂ ਦਾ ਜੀਵਨ ਸਾਥੀ ਉਨ੍ਹਾਂ ਵਰਗੇ ਹੀ ਸਾਂਝੇ ਪਰਿਵਾਰ ਨਾਲ ਸਬੰਧ ਰੱਖਦਾ ਹੈ।