Home » ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਕੀਤਾ ਪ੍ਰਦਰਸ਼ਨ

ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਕੀਤਾ ਪ੍ਰਦਰਸ਼ਨ

by Rakha Prabh
149 views

ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਕੀਤਾ ਪ੍ਰਦਰਸ਼ਨ
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ : ਸੁਨਾਮ ਸਬਜ਼ੀ ਮੰਡੀ ਵਿਖੇ ਇਕ ਠੇਕੇਦਾਰ ਵੱਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ ਅਤੇ ਚਾਲਕਾਂ ਵੱਲੋਂ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ ਦੀ ਅਗਵਾਈ ’ਚ ਸੁਨਾਮ ਵਿਖੇ ਕੀਤੀ ਗਈ।

ਮੀਟਿੰਗ ’ਚ ਸੰਗਰੂਰ, ਬਰਨਾਲਾ, ਪਟਿਆਲਾ, ਮਾਨਸਾ ਆਦਿ ਜ਼ਿਲ੍ਹਿਆਂ ਦੇ ਪਿਕਅੱਪ ਮਾਲਕ ਅਤੇ ਚਾਲਕਾਂ ਨੇ ਇਕੱਠੇ ਹੋ ਕੇ ਸਰਕਾਰ ਅਤੇ ਮੰਡੀ ਬੋਰਡ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਹੋਏ ਰੋਸ ਪ੍ਰਦਰਸ਼ਨ ਕੀਤਾ।

ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਕਾਲਾ ਅਤੇ ਮੀਤ ਪ੍ਰਧਾਨ ਜਸਵੰਤ ਸਿੰਘ ਕਾਕਾ ਅਤੇ ਹੋਰਨਾਂ ਆਗੂਆਂ ਨੇ ਪਾਰਕਿੰਗ ਫ਼ੀਸ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਹੈ ਕਿ ਜਦੋਂ ਤੱਕ ਪੰਜਾਬ ਮੰਡੀ ਬੋਰਡ ਆਪਣੇ ਨਾਦਰਸ਼ਾਹੀ ਫੁਰਮਾਨ ਨੂੰ ਵਾਪਸ ਨਹੀ ਲੈਂਦਾ ਉਦੋਂ ਤੱਕ ਸੁਨਾਮ ਸਬਜ਼ੀ ਮੰਡੀ ਦੇ ਚਾਰੇ ਗੇਟ ਬੰਦ ਕਰਕੇ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਜਾਵੇਗਾ ਅਤੇ ਜੇਕਰ ਫਿਰ ਵੀ ਉਨ੍ਹਾਂ ਦੀ ਮੰਗ ਵੱਲ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Related Articles

Leave a Comment