ਮੋਗਾ 6 ਅਕਤੂਬਰ ( ਲਵਪ੍ਰੀਤ ਸਿੰਘ ਸਿੱਧੂ ) ਸਵ ਮੇਜਰ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸ਼ਹਿਬ ਪਿੰਡ ਵਾਂਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ। ਇਸ ਮੌਕੇ ਸਵਰਗੀ ਜਥੇਦਾਰ ਮੇਜਰ ਸਿੰਘ ਖਾਲਸਾ ਜਿਹੜੀ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਕੀਤੀ ਗਈ। ਇਸ ਮੌਕੇ ਰਾਗੀ ਜਥਿਆਂ ਵੱਲੋਂ ਸੋਗ ਮਈ ਕੀਰਤਨ ਗਾਇਨ ਕੀਤੇ ਗਏ। ਇਸ ਮੌਕੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਸਵਰਗੀ ਜਥੇਦਾਰ ਮੇਜਰ ਸਿੰਘ ਖਾਲਸਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨਿਧੜਕ ਜੱਥੇਦਾਰ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ, ਮੁਤਵਾਦੀ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਮਨਜੀਤ ਸਿੰਘ ਬੱਲ , ਸਵਰਨ ਸਿੰਘ ਪੰਜਗਰਾਈਂ, ਭਾਈ ਰਣਜੀਤ ਸਿੰਘ ਵਾਂਦਰ ਅਤੇ ਹੋਰ ਸਿੱਖ ਆਗੂਆਂ ਨੇ ਮੰਚ ਤੇ ਬੋਲਦਿਆਂ ਸਵ ਜਥੇਦਾਰ ਮੇਜਰ ਸਿੰਘ ਖਾਲਸਾ ਦੀ ਪੰਥਕ ਘਾਲਣਾ ਦੀ ਪ੍ਰਸੰਸਾ ਕੀਤੀ। ਇਸ ਮੌਕੇ ਪੰਥਕ ਆਗੂਆਂ ਨੇ ਸਵ ਜਥੇਦਾਰ ਮੇਜਰ ਸਿੰਘ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ। ਇਸ ਮੌਕੇ ਆਏ ਪੰਥਕ ਆਗੂਆਂ ਨੂੰ ਪਰਿਵਾਰ ਵੱਲੋਂ ਸਿਰੋਪਾਉ ਨਾਲ ਸਨਮਾਨਿਤ ਕੀਤਾ।
ਪਿੰਡ ਵਾਂਦਰ ਵਿਖੇ ਸਵ ਜਥੇਦਾਰ ਮੇਜਰ ਸਿੰਘ ਖਾਲਸਾ ਦੀ ਅੰਤਮ ਅਰਦਾਸ ਵਿੱਚ ਸਿੱਖ ਜਥੇਬੰਦੀਆਂ ਦੇ ਦੇ ਆਗੂ ਸ਼ਾਮਲ ਹੋਏ
previous post