ਵਿਆਹ ਦੇ ਬੰਧਨ ’ਚ ਬੱਝੀ ਵਿਧਾਇਕਾ ਨਰਿੰਦਰ ਕੌਰ ਭਰਾਜ, ਪੜੋ ਪੂਰੀ ਖ਼ਬਰ
ਪਟਿਆਲਾ, 7 ਅਕਤੂਬਰ : ਸੰਗਰੂਰ ਵਿਧਾਨ ਸਭਾ ਹਲਕੇ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਅੱਜ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਉਹ ਸਭ ਤੋਂ ਛੋਟੀ ਉਮਰ ਦੇ ਵਿਧਾਇਕਾ ਹਨ।
ਨਰਿੰਦਰ ਕੌਰ ਭਰਾਜ ਦਾ ਵਿਆਹ ਸੰਗਰੂਰ ਦੇ ਪਿੰਡ ਲੱਖੋਵਾਲ ਦੇ ਨੌਜਵਾਨ ਮਨਦੀਪ ਸਿੰਘ ਨਾਲ ਹੋਇਆ ਹੈ। ਸ਼ੁੁੱਕਰਵਾਰ ਨੂੰ ਉਨ੍ਹਾਂ ਨੇ ਪਟਿਆਲਾ ਬਾਵਾ ਪੂਰਨ ਦਾਸ ਡੇਰੇ ਵਿਖੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਮਨਦੀਪ ਸਿੰਘ ਨਾਲ ਲਾਵਾਂ ਲਈਆਂ।
ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵਿਆਹ ਸਮਾਗਮ ’ਚ ਸ਼ਿਰਕਤ ਕੀਤੀ ਅਤੇ ਅਸੀਰਵਾਦ ਦਿੱਤਾ। ਨਰਿੰਦਰ ਕੌਰ ਭਰਾਜ ਦੇ ਪਤੀ ਮਨਦੀਪ ਸਿੰਘ ‘ਆਪ’ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਰਹਿ ਚੁੱਕੇ ਹਨ। ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨਰਿੰਦਰ ਕੌਰ ਭਰਾਜ ਦੇ ਹੱਕ ’ਚ ਚੋਣ ਪ੍ਰਚਾਰ ਦੀ ਜਿੰਮੇਵਾਰੀ ਵੀ ਸੰਭਾਲੀ ਸੀ। ਦੋਵੇਂ ਪਰਿਵਾਰ ਵੀ ਕਾਫੀ ਸਮੇਂ ਤੋਂ ਨੇੜੇ ਹਨ। ਵਿਆਹ ਦੀਆਂ ਤਿਆਰੀਆਂ ਲਈ ਪਰਿਵਾਰਕ ਮੈਂਬਰ ਪਟਿਆਲਾ ’ਚ ਹੀ ਮੌਜੂਦ ਰਹੇ।