ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਕੈਲੇਫੋਰਨੀਆ ’ਚ ਹੱਤਿਆ ਮਾਮਲਾ, ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੱਲੋਂ ਸਖਤ ਬਿਆਨ
–ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਦੇਸ਼ੀ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ : ਜਸਵੀਰ ਸਿੰਘ ਗੜ੍ਹੀ
ਚੰਡੀਗੜ੍ਹ, 6 ਅਕਤੂਬਰ (ਰਾਖਾ ਪ੍ਰਭ ਬਿਉਰੋ) : ਕੈਲੀਫੋਰਨੀਆ ’ਚ ਪੰਜਾਬੀ ਪਰਿਵਾਰ ਨੂੰ ਅਗਵਾ ਕੀਤੇ ਜਾਣ ਤੋਂ ਬਾਅਦ ਪਰਿਵਾਰ ਦੇ 4 ਮੈਂਬਰਾਂ ਦੇ ਕਤਲ ਉਤੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੁੱਖ ਪ੍ਰਗਟਾਇਆ।
ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਰੋਜ਼ੀ ਰੋਟੀ ਲਈ ਪੰਜਾਬ ਛੱਡ ਕੇ ਵਿਦੇਸ਼ ਗਏ ਪੰਜਾਬੀਆਂ ਦੇ ਹੋਏ ਕਤਲ ਦੀ ਖਬਰ ਨੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਹਰਸੀ ਨਾਲ ਸਬੰਧਤ ਪਰਿਵਾਰ ’ਤੇ ਅੱਜ ਪਹਾੜਾਂ ਦਾ ਕਹਿਰ ਟੁੱਟਿਆ ਹੈ।
ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਵਿਦੇਸ਼ ਰਹਿੰਦੇ ਪੰਜਾਬੀਆਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਵਿਦੇਸ਼ਾਂ ’ਚ ਰਹਿੰਦੇ ਭਾਰਤੀਆਂ ਦੀ ਸੁਰੱਖਿਆ ਨੂੰ ਯਕੀਨੀ ਕਰਨ ਲਈ ਕਦਮ ਚੁੱਕੇ।