ਭਾਰਤ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ’ਤੇ ਵੱਡੀ ਕਾਰਵਾਈ, ਟਵਿੱਟਰ ਅਕਾਊਂਟ ਬੰਦ
ਚੰਡੀਗੜ੍ਹ, 7 ਅਕਤੂਬਰ : ਅੰਮ੍ਰਿਤਪਾਲ ਸਿੰਘ ’ਤੇ ਵੱਡੀ ਕਾਰਵਾਈ ਕਰਦੇ ਹੋਏ ਭਾਰਤ ਸਰਕਾਰ ਨੇ ਦੇਸ਼ ’ਚ ਉਸ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਹੈ। ਟਵਿੱਟਰ ’ਤੇ ਉਸ ਦੇ ਕਰੀਬ 11 ਹਜ਼ਾਰ ਫਾਲੋਅਰਜ ਹਨ।
ਜਾਣਕਾਰੀ ਅਨੁਸਾਰ ਕਾਨੂੰਨੀ ਕਾਰਵਾਈ ਦੀ ਮੰਗ ਦੇ ਜਵਾਬ ’ਚ ਭਾਰਤ ਸਰਕਾਰ ਨੇ ਉਸ ਦੇ ਖਾਤੇ ਨੂੰ ਬੰਦ ਕਰ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਦਿੱਲੀ ’ਚ ਕਿਸਾਨ ਮਾਰਚ ਦੌਰਾਨ ਲਾਲ ਕਿਲ੍ਹੇ ’ਤੇ ਸਿੱਖ ਪੰਥ ਦਾ ਝੰਡਾ ਲਹਿਰਾਉਣ ਦੌਰਾਨ ਚਰਚਾ ’ਚ ਆਇਆ ਸੀ। ਘਟਨਾ ਤੋਂ ਬਾਅਦ ਉਸ ਦੀ ਕਾਫੀ ਆਲੋਚਨਾ ਵੀ ਹੋਈ ਸੀ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ। ਫਿਲਹਾਲ ਉਹ ‘ਵਾਰਿਸ ਪੰਜਾਬ’ ਦਾ ਮੁਖੀ ਹੈ।
ਵਰਨਣਯੋਗ ਹੈ ਕਿ ਅਦਾਕਾਰ ਦੀਪ ਸਿੱਧੂ ਨੇ 2021 ’ਚ ‘ਵਾਰਿਸ ਪੰਜਾਬ ਦੇ’ ਦੀ ਨੀਂਹ ਰੱਖੀ ਸੀ। ਕਿਸਾਨ ਮਾਰਚ ਦੌਰਾਨ ਦੀਪ ਸਿੱਧੂ ਨੇ ਵੀ ਲਾਲ ਕਿਲ੍ਹੇ ਵੱਲ ਕੂਚ ਕੀਤਾ ਸੀ। ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਕਈ ਮੁਲਜਮਾਂ ਖਿਲਾਫ ਐਫ.ਆਈ.ਆਰ. ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ।