ਪੰਜਾਬ ਸਰਕਾਰ ਵੱਲੋਂ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, 7 ਅਕਤੂਬਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਦੱਸਿਆ ਕਿ ਉਨ੍ਹਾਂ ਅਧਿਆਪਕ ਦਿਵਸ ਦੇ ਮੌਕੇ ਲਗਭਗ 9 ਹਜ਼ਾਰ ਕੱਚੇ ਮੁਲਾਜਮਾਂ ਦੀ ਨਿਯੁਕਤੀ ਸਬੰਧੀ ਲਏ ਫੈਸਲੇ ਦਾ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਉਨ੍ਹਾਂ ਲਿਖਿਆ ਕਿ ਇਕ ਖੁਸ਼ਖਬਰੀ ਸਾਂਝੀ ਕਰਦੇ ਹੋਏ ਅਧਿਆਪਕ ਦਿਵਸ ’ਤੇ ਅਧਿਆਪਕਾਂ ਦੀ ਨਿਯੁਕਤੀ ਦਾ ਫੈਸਲਾ ਕੀਤਾ, ਉਸ ਨੂੰ ਬੂਰ ਪੈ ਗਿਆ ਹੈ, ਲਗਭਗ 9 ਹਜਾਰ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਣ ਬਾਕੀਆਂ ਲਈ ਕੰਮ ਕਰਾਂਗੇ, ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ…ਅਸੀਂ ਜੋ ਕਹਿੰਦੇ ਹਾਂ ਉਹ ਕਰਦੇ ਹਾਂ।