30 ਲੱਖ ਦੀ ਨਗਦੀ ਸਮੇਤ ਪੁਲਿਸ ਨੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਜਲੰਧਰ, 7 ਅਕਤੂਬਰ : ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ ਇਨਵੈਸੀਗੇਸ਼ਨ ਜਲੰਧਰ ਦਿਹਾਤੀ ਅਤੇ ਜਸਵਿੰਦਰ ਸਿੰਘ ਚਾਹਲ ਪੀ.ਪੀ.ਐਸ. ਉਪ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਇੰਸਪੈਕਟਰ ਸੁਖਜੀਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਜਲੰਧਰ ਦਿਹਾਤੀ ਦੀ ਪੁਲਿਸ ਵੱਲੋਂ ਥਾਣਾ ਮਕਸੂਦਾਂ ਤੋਂ ਚੈਕਿੰਗ ਦੌਰਾਨ ਇਕ ਐਕਟਿਵਾ ਸਵਾਰ ਵਿਅਕਤੀ ਨਵੀਨ ਵਾਸੀ ਜਲੰਧਰ ਨੂੰ ਰੋਕ ਕੇ ਚੈਕ ਕੀਤਾ ਗਿਆ।
ਚੈਕਿੰਗ ਦੌਰਾਨ ਉਸ ਕੋਲੋਂ 30 ਲੱਖ ਦੀ ਨਕਦੀ ਬਰਾਮਦ ਹੋਈ ਹੈ। ਪੁਲਿਸ ਨੇ ਇਨ੍ਹਾਂ ਪੈਸਿਆਂ ਨੂੰ ਕਬਜ਼ੇ ’ਚ ਲੈ ਕੇ ਉਕਤ ਵਿਅਕਤੀ ਤੋਂ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ। ਪੁੱਛਗਿਛ ਦੇ ਆਧਾਰ ’ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।