Home » ਟਰੈਕਟਰ-ਟਰਾਲੀ ਹੇਠ ਆਉਣ ਕਾਰਨ 11ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

ਟਰੈਕਟਰ-ਟਰਾਲੀ ਹੇਠ ਆਉਣ ਕਾਰਨ 11ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

by Rakha Prabh
197 views

ਟਰੈਕਟਰ-ਟਰਾਲੀ ਹੇਠ ਆਉਣ ਕਾਰਨ 11ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ
ਕਪੂਰਥਲਾ, 7 ਅਕਤੂਬਰ : ਕਪੂਰਥਲਾ ਦੇ ਉੱਚਾ ਪਿੰਡ ਵਿਖੇ 11ਵੀਂ ਕਲਾਸ ਦੀ ਵਿਦਿਆਰਥਣ ਦੀ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ।

ਜਾਣਕਾਰੀ ਅਨੁਸਾਰ ਅਰਪਨਦੀਪ ਕੌਰ ਵਾਸੀ ਫੱਤੂਢਿਗਾ ਡੇਰੇ ਜੋ ਹਾਈ ਸਕੂਲ ਉੱਚਾ ’ਚ ਹਰ ਰੋਜ ਗੁਰੂ ਅਮਰਦਾਸ ਸਕੂਲ ਪੜ੍ਹਨ ਜਾਂਦੀ ਸੀ। ਸ਼ੁੱਕਰਵਾਰ ਸਵੇਰੇ ਜਦੋਂ ਅਰਪਨਦੀਪ ਕੌਰ ਸਕੂਲ ਜਾਣ ਲੱਗੀ ਤਾਂ ਟਰੈਕਟਰ ਟਰਾਲੀ ਹੇਠ ਆਉਣ ਕਰਕੇ ਗੰਭੀਰ ਜਖ਼ਮੀ ਹੋ ਗਈ ਅਤੇ ਮੌਕੇ ’ਤੇ ਹੀ ਮੌਤ ਹੋ ਗਈ। ਉਸ ਦੀ ਦੇਹ ਪੋਸਟ ਮਾਰਟਮ ਲਈ ਕਪੂਰਥਲਾ ਸਿਵਲ ਹਸਪਤਾਲ ਭੇਜ ਦਿੱਤੀ ਹੈ।

ਪੁਲਿਸ ਨੇ ਮੌਕੇ ’ਤੇ ਪਹੁੰਚਕੇ ਸੀਸੀਟੀਵੀ ਕੈਮਰੇ ਚੈਕ ਕਰਨ ਉਪਰੰਤ ਟਰੈਕਟਰ ਟਰਾਲੀ ਕਬਜੇ ’ਚ ਲੈ ਕੇ ਕਰਵਾਈ ਸ਼ੁਰੂ ਕਰ ਦਿੱਤੀ ਹੈ ਜਦਕਿ ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।

Related Articles

Leave a Comment