ਪੰਜਾਬ ਦੇ ਇਸ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ’ਚ 11 ਅਕਤੂਬਰ ਨੂੰ ਛੁੱਟੀ ਦਾ ਐਲਾਨ
ਚੰਡੀਗੜ੍ਹ, 8 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ 2022 ਨੂੰ ਅੰਮ੍ਰਿਤਸਰ ਜ਼ਿਲ੍ਹੇ ’ਚ ਸਥਾਨਕ ਛੁੱਟੀ ਐਲਾਨੀ ਗਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 11 ਅਕਤੂਬਰ 2022 (ਮੰਗਲਵਾਰ) ਨੂੰ ਅੰਮ੍ਰਿਤਸਰ ਜ਼ਿਲ੍ਹੇ ’ਚ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ’ਚ ਸਥਾਨਕ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸੰਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।